ਅਮਰੀਕਾ ‘ਚ ਮੰਡਰਾਇਆ ਤੂਫਾਨ ਦਾ ਖਤਰਾ, ਭਾਰਤ ਨੇ ਆਪਣੇ ਨਾਗਰਿਕਾਂ ਨੂੰ ਕੀਤਾ ਚੌਕਸ

428


ਵਾਸ਼ਿੰਗਟਨ, 9 ਸਤੰਬਰ : ਅਮਰੀਕਾ ਵਿਚ ਤੂਫਾਨ ਦਾ ਖਤਰਾ ਵਧਦਾ ਜਾ ਰਿਹਾ ਹੈ| ਇਸ ਦੌਰਾਨ ਪ੍ਰਸ਼ਾਸਨ ਨੇ ਇਸ ਤੂਫਾਨ ਨਾਲ ਨਜਿੱਠਣ ਲਈ ਕਮਰ ਕਸ ਲਈ ਹੈ| ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਸ ਤੂਫਾਨ ਤੋਂ ਪਹਿਲਾਂ ਪੂਰੀ ਤਿਆਰੀ ਕਰ ਲਈ ਹੈ| ਉਨ੍ਹਾਂ ਕਿਹਾ ਕਿ ਇਸ ਤੂਫਾਨ ਨਾਲ ਘੱਟ ਤੋਂ ਘੱਟ ਨੁਕਸਾਨ ਹੋਵੇ, ਇਸ ਲਈ ਲੋਕਾਂ ਨੂੰ ਪਹਿਲਾਂ ਹੀ ਸੁਰੱਖਿਅਤ ਥਾਵਾਂ ਉਤੇ ਪਹੁੰਚਾ ਦਿੱਤਾ ਗਿਆ ਹੈ| ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਇਸ ਤੂਫਾਨ ਦਾ ਸਭ ਤੋਂ ਵੱਧ ਖਤਰਾ ਫਲੋਰਿਡਾ ਵਿਖੇ ਬਣਿਆ ਹੋਇਆ ਹੈ|
ਦੂਸਰੇ ਪਾਸੇ ਭਾਰਤ ਨੇ ਅਮਰੀਕਾ ਵਿਚ ਆਪਣੇ ਨਾਗਰਿਕਾਂ ਨੂੰ ਵੀ ਚੌਕਸ ਕਰ ਦਿੱਤਾ ਹੈ| ਇਸ ਦੌਰਾਨ ਭਾਰਤ ਨੇ ਨਾਗਰਿਕਾਂ ਦੀ ਮਦਦ ਲਈ ਇਕ ਐਮਰਜੈਂਸੀ ਟੈਲੀਫੋਨ ਨੰਬਰ ਵੀ ਜਾਰੀ ਕੀਤਾ ਹੈ|