• Latest
  • Trending
ਡਾ. ਬਲਬੀਰ ਨੇ ਨਰਸਾਂ ਨੂੰ ‘ਇੱਕ ਪਿੰਡ ਗੋਦ ਲੈਣ, ਹਰੇਕ ਨਿਵਾਸੀ ਦੇ ਬੀ.ਪੀ., ਸ਼ੂਗਰ ਅਤੇ ਵਜ਼ਨ ਦੀ ਜਾਂਚ ਕਰਨ ਲਈ ਕਿਹਾ

ਡਾ. ਬਲਬੀਰ ਨੇ ਨਰਸਾਂ ਨੂੰ ‘ਇੱਕ ਪਿੰਡ ਗੋਦ ਲੈਣ, ਹਰੇਕ ਨਿਵਾਸੀ ਦੇ ਬੀ.ਪੀ., ਸ਼ੂਗਰ ਅਤੇ ਵਜ਼ਨ ਦੀ ਜਾਂਚ ਕਰਨ ਲਈ ਕਿਹਾ

4 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

13 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

18 minutes ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

29 minutes ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

47 minutes ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

1 hour ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

2 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

4 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

4 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ. ਬਲਬੀਰ ਨੇ ਨਰਸਾਂ ਨੂੰ ‘ਇੱਕ ਪਿੰਡ ਗੋਦ ਲੈਣ, ਹਰੇਕ ਨਿਵਾਸੀ ਦੇ ਬੀ.ਪੀ., ਸ਼ੂਗਰ ਅਤੇ ਵਜ਼ਨ ਦੀ ਜਾਂਚ ਕਰਨ ਲਈ ਕਿਹਾ

April 11, 2023
in ਸਿਹਤ, ਖਬਰਾਂ, ਪੰਜਾਬ
ਡਾ. ਬਲਬੀਰ ਨੇ ਨਰਸਾਂ ਨੂੰ ‘ਇੱਕ ਪਿੰਡ ਗੋਦ ਲੈਣ, ਹਰੇਕ ਨਿਵਾਸੀ ਦੇ ਬੀ.ਪੀ., ਸ਼ੂਗਰ ਅਤੇ ਵਜ਼ਨ ਦੀ ਜਾਂਚ ਕਰਨ ਲਈ ਕਿਹਾ

ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਦਾ ਲਿਆ ਅਹਿਦ

– ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਹਰ ਰੋਜ਼ ਕਸਰਤ ਲਈ ਇੱਕ ਘੰਟਾ ਕੱਢਣ ਦੀ ਕੀਤੀ ਅਪੀਲ

– ਪੀ.ਐਨ.ਆਰ.ਸੀ ਵੱਲੋਂ “ਪ੍ਰਸ਼ਾਸਕੀ ਹੁਨਰ ਅਤੇ ਨਰਸਿੰਗ ਸਿੱਖਿਆ ਵਿੱਚ ਨਵੀਨਤਮ ਰੁਝਾਨ” ਵਿਸ਼ੇ ‘ਤੇ ਇੱਕ-ਰੋਜ਼ਾ ਵਰਕਸ਼ਾਪ ਦਾ ਆਯੋਜਨ

– ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਨੇ ਨਰਸਿੰਗ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਨਰਸਿੰਗ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਕਿਹਾ

ਡਾ. ਬਲਬੀਰ ਨੇ ਨਰਸਾਂ ਨੂੰ ‘ਇੱਕ ਪਿੰਡ ਗੋਦ ਲੈਣ, ਹਰੇਕ ਨਿਵਾਸੀ ਦੇ ਬੀ.ਪੀ., ਸ਼ੂਗਰ ਅਤੇ ਵਜ਼ਨ ਦੀ ਜਾਂਚ ਕਰਨ ਲਈ ਕਿਹਾ

ਚੰਡੀਗੜ੍ਹ, 11 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਦੇ ਟੀਚੇ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਰਸਿੰਗ ਦੇ ਵਿਦਿਆਰਥੀਆਂ ਨੂੰ ਇੱਕ ਪਿੰਡ ਗੋਦ ਲੈਣ ਅਤੇ ਪਿੰਡ ਵਿੱਚ ਵਸਦੇ ਹਰ ਵਿਅਕਤੀ ਦੇ ਬਲੱਡ ਪ੍ਰੈਸ਼ਰ (ਬੀ.ਪੀ.), ਸ਼ੂਗਰ ਅਤੇ ਵਜ਼ਨ ਦੀ ਜਾਂਚ ਕਰਨ ਲਈ ਕਿਹਾ ਤਾਂ ਜੋ ਪੰਜਾਬ ਨੂੰ ਸਿਹਤਮੰਤ ਸੂਬਾ ਬਣਾਉਣ ਲਈ ਰਾਹ ਪੱਧਰਾ ਕੀਤਾ ਜਾ ਸਕੇ।

ਵਿਦਿਆਰਥੀਆਂ ਨੂੰ ਆਪਣੇ ਵੱਲੋਂ ਪੂਰੇ ਸਮਰਥਨ ਅਤੇ ਸਹੂਲਤਾਂ ਦਾ ਭਰੋਸਾ ਦਿੰਦਿਆਂ ਉਹਨਾਂ ਕਿਹਾ ਕਿ ਲੋਕਾਂ ਨੂੰ ਸਿਰਫ ਪੌਸ਼ਟਿਕ ਭੋਜਨ ਖਾਣ ਅਤੇ ਦਿਨ ਵਿੱਚ ਇੱਕ ਘੰਟਾ ਕਸਰਤ ਭਾਵੇਂ ਸੈਰ ਜਾਂ ਯੋਗਾ ਕਰਨ ਅਤੇ ਮੁਸਕਰਾਉਂਦੇ ਰਹਿਣ ਲਈ ਜਾਗਰੂਕ ਕਰਨ ਲਈ ਵੀ ਕਿਹਾ। ਉਹਨਾਂ ਅੱਗੇ ਕਿਹਾ ਕਿ ਜੇਕਰ ਅਸੀਂ ਲੋਕਾਂ ਨੂੰ ਇਨ੍ਹਾਂ ਤਿੰਨ-ਚਾਰ ਗੱਲਾਂ ਬਾਰੇ ਜਾਗਰੂਕ ਕਰ ਸਕੀਏ ਤਾਂ ਉਹ ਕਦੇ ਵੀ ਕਿਸੇ ਕਿਸਮ ਦੀ ਬਿਮਾਰੀ ਜਾਂ ਮੋਟਾਪੇ ਦਾ ਸ਼ਿਕਾਰ ਨਹੀਂ ਹੋਣਗੇ।

ਡਾ. ਬਲਬੀਰ ਸਿੰਘ ਅੱਜ ਇੱਥੇ ਮਿਉਂਸਪਲ ਭਵਨ ਵਿਖੇ ਪੰਜਾਬ ਨਰਸਿਸ ਰਜਿਸਟ੍ਰੇਸ਼ਨ ਕੌਂਸਲ (ਪੀ.ਐਨ.ਆਰ.ਸੀ.) ਵੱਲੋਂ “ਪ੍ਰਸ਼ਾਸਕੀ ਹੁਨਰ ਅਤੇ ਨਰਸਿੰਗ ਸਿੱਖਿਆ ਵਿੱਚ ਨਵੀਨਤਮ ਰੁਝਾਨ” ਵਿਸ਼ੇ ‘ਤੇ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਇਸ ਵਰਕਸ਼ਾਪ ਦੌਰਾਨ ਇੰਡੀਅਨ ਨਰਸਿੰਗ ਕੌਂਸਲ (ਆਈ.ਐਨ.ਸੀ.) ਦੇ ਪ੍ਰਧਾਨ ਡਾ. ਟੀ ਦਿਲੀਪ ਕੁਮਾਰ, ਸਕੱਤਰ ਡਾ. ਸਰਵਜੀਤ ਕੌਰ ਅਤੇ ਸੰਯੁਕਤ ਸਕੱਤਰ ਕੇ.ਐਸ. ਭਾਰਤੀ ਨੇ ਵੀ ਸ਼ਿਰਕਤ ਕੀਤੀ।

ਨਰਸਿੰਗ ਨੂੰ ਕਿੱਤੇ ਨਾਲੋਂ ਵੱਧ ਜਨੂੰਨ ਦੱਸਦਿਆਂ ਡਾ. ਬਲਬੀਰ ਸਿੰਘ ਨੇ ਸਿਹਤ ਨੀਤੀਆਂ ਨੂੰ ਲਾਗੂ ਕਰਨ ਵਿੱਚ ਨਰਸਾਂ ਦੀ ਭੂਮਿਕਾ ‘ਤੇ ਵੀ ਜ਼ੋਰ ਦਿੱਤਾ ਅਤੇ ਸਮੂਹ ਪ੍ਰਿੰਸੀਪਲਾਂ ਨੂੰ ਕਲੀਨਿਕਲ ਸਿਖਲਾਈ ਦੇ ਮਿਆਰਾਂ ਅਨੁਸਾਰ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨਰਸਿੰਗ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਨਰਸਿੰਗ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਉਹਨਾਂ ਨੂੰ ਇਹ ਕੰਮ ਦਇਆ ਭਾਵਨਾ ਨਾਲ ਕਰਨ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕੀਤਾ ਜਾ ਸਕੇ।

ਆਈ.ਐਨ.ਸੀ. ਪ੍ਰਧਾਨ ਡਾ. ਟੀ ਦਿਲੀਪ ਕੁਮਾਰ ਨੇ ਨਰਸਿੰਗ ਸਿੱਖਿਆ ਵਿੱਚ ਸਿਮੂਲੇਸ਼ਨ ਅਧਾਰਤ ਅਧਿਆਪਨ ਵਰਗੀ ਨਵੀਂ ਖੋਜ ‘ਤੇ ਜ਼ੋਰ ਦਿੱਤਾ। ਪੀ.ਐਨ.ਆਰ.ਸੀ. ਦੇ ਰਜਿਸਟਰਾਰ ਡਾ. ਪੁਨੀਤ ਗਿਰਧਰ ਨੇ ਪੀ.ਐਨ.ਆਰ.ਸੀ. ਦੀਆਂ ਗਤੀਵਿਧੀਆਂ ਅਤੇ ਪੰਜਾਬ ਵਿੱਚ ਨਰਸਿੰਗ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਉਹਨਾਂ ਦੀ ਪਹਿਲਕਦਮੀ ਬਾਰੇ ਸੰਖੇਪ ਜਾਣਕਾਰੀ ਦਿੱਤੀ।

ਬੁਲਾਰਿਆਂ ਨੇ ਨਰਸਿੰਗ ਕੇਅਰ ਹਸਪਤਾਲਾਂ ਨੂੰ ਬਿਹਤਰ ਬਣਾਉਣ ਲਈ ਨਰਸਿੰਗ ਸਿੱਖਿਆ ਵਿੱਚ ਸੁਧਾਰ ਦੀ ਲੋੜ ‘ਤੇ ਵੀ ਚਾਨਣਾ ਪਾਇਆ।

ਇਸ ਦੌਰਾਨ ਵੱਖ-ਵੱਖ ਸਕੂਲਾਂ ਅਤੇ ਨਰਸਿੰਗ ਕਾਲਜਾਂ ਦੇ ਦੋ ਸੌ ਤੋਂ ਵੱਧ ਨਰਸਿੰਗ ਪ੍ਰਿੰਸੀਪਲਾਂ ਨੇ ਇਸ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Most Popular

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

by Navjot
4 weeks ago
0

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ    ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)ਪੰਜਾਬ ਸਰਕਾਰ ਵੱਲੋਂ ਸਾਲ 2027...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 