ਕਣਕ ਦੇ ਭਾਅ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਚੰਡੀਗੜ੍ਹ, 12ਅਪ੍ਰੈਲ(ਵਿਸ਼ਵ ਵਾਰਤਾ) ਕਣਕ ਦੇ ਭਾਅ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਹਨਾਂ ਨੇ ਕਿਹਾ ਕਿ “ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ ‘ਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ ‘ਚ ਜੋ ਕੱਟ ਲਾਇਆ ਗਿਆ ਹੈ ਉਸਦਾ ਖ਼ਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ… ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ…ਅਸੀਂ ਹਰ ਮੁਸ਼ਕਿਲ ਸਮੇਂ ‘ਚ ਨਾਲ ਖੜ੍ਹੇ ਹਾਂ…”
ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ 'ਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ 'ਚ ਜੋ ਕੱਟ ਲਾਇਆ ਗਿਆ ਹੈ ਉਸਦਾ ਖ਼ਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ…
ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ…ਅਸੀਂ ਹਰ ਮੁਸ਼ਕਿਲ ਸਮੇਂ 'ਚ ਨਾਲ ਖੜ੍ਹੇ ਹਾਂ…
— Bhagwant Mann (@BhagwantMann) April 12, 2023























