ਪ੍ਰਧਾਨ ਮੰਤਰੀ ਮੋਦੀ ਅੱਜ ਨੌਕਰੀ ਲਈ ਚੁਣੇ ਗਏ ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ
ਚੰਡੀਗੜ੍ਹ,13ਅਪ੍ਰੈਲ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਵਿੱਚ ਕਰੀਬ 71 ਹਜ਼ਾਰ ਚੁਣੇ ਗਏ ਨੌਜਵਾਨਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਯੁਕਤ ਨੌਜਵਾਨਾਂ ਨੂੰ ਸੰਬੋਧਨ ਵੀ ਕਰਨਗੇ। ਪੀਐਮਓ ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ।
ਦੱਸ ਦੇਈਏ ਕਿ ਰੁਜ਼ਗਾਰ ਮੇਲਾ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪਹਿਲ ਹੈ। ਸਰਕਾਰ ਦਾ ਉਦੇਸ਼ ਇਸ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਸਰਕਾਰ ਦਾ ਮੰਨਣਾ ਹੈ ਕਿ ਰੋਜ਼ਗਾਰ ਮੇਲਾ ਰੋਜ਼ਗਾਰ ਪੈਦਾ ਕਰਨ ‘ਚ ਅਹਿਮ ਸਾਬਤ ਹੋਵੇਗਾ।























