ਮੁੱਖ ਮੰਤਰੀ ਭਗਵੰਤ ਮਾਨ ਅੱਜ ਜਾਣਗੇ ਅਬੋਹਰ
ਕਿਸਾਨਾਂ ਨੂੰ ਸੌਂਪਣਗੇ ਖ਼ਰਾਬ ਫਸਲਾਂ ਦੇ ਮੁਆਵਜ਼ੇ ਦੇ ਚੈੱਕ
ਚੰਡੀਗੜ੍ਹ, 13ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਅਬੋਹਰ ਜਾਣਗੇ। ਜਿੱਥੇ ਉਹ ਪੰਜਾਬ ਵਿੱਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਸੌਂਪਣਗੇ। ਇਸ ਦੇ ਲਈ ਉਹ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਪ੍ਰਤੀ ਏਕੜ ਨੁਕਸਾਨ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਦੇ ਚੈੱਕ ਪ੍ਰਭਾਵਿਤ ਕਿਸਾਨਾਂ ਨੂੰ ਸੌਂਪੇ ਜਾਣਗੇ।