ਅੱਜ IPL ‘ਚ ਕੋਲਕਾਤਾ ਨਾਈਟ ਰਾਈਡਰਜ਼ ਦਾ ਸਾਹਮਣਾ ਸਨਰਾਈਜ਼ਰਜ਼ ਹੈਦਰਾਬਾਦ ਨਾਲ
ਜਿੱਤ ਦੀ ਹੈਟ੍ਰਿਕ ਪੂਰੀ ਕਰਨ ਦੀ ਕੋਸ਼ਿਸ਼ ਕਰੇਗੀ ਕੋਲਕਾਤਾ ਦੀ ਟੀਮ
ਜਾਣੋ, ਸੰਭਾਵਿਤ ਪਲੇਇੰਗ 11
ਚੰਡੀਗੜ੍ਹ,14ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਲੀਗ ਪੜਾਅ ਦਾ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਦੋਵੇਂ ਟੀਮਾਂ ਲੀਗ ‘ਚ ਹੁਣ ਤੱਕ 3-3 ਮੈਚ ਖੇਡ ਚੁੱਕੀਆਂ ਹਨ। ਕੋਲਕਾਤਾ ਨੇ ਦੋ ਜਿੱਤੇ ਹਨ, ਇੱਕ ਹਾਰਿਆ ਹੈ ਅਤੇ ਹੈਦਰਾਬਾਦ ਨੇ ਇੱਕ ਜਿੱਤਿਆ ਹੈ ਅਤੇ ਦੋ ਮੈਚ ਹਾਰੇ ਹਨ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਕੋਲਕਾਤਾ ਨਾਈਟ ਰਾਈਡਰਜ਼: ਨਿਤੀਸ਼ ਰਾਣਾ (ਕਪਤਾਨ), ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟ-ਕੀਪਰ), ਨਾਰਾਇਣ ਜਗਦੀਸ਼ਨ, ਰਿੰਕੂ ਸਿੰਘ, ਆਂਦਰੇ ਰਸਲ, ਸ਼ਾਰਦੁਲ ਠਾਕੁਰ, ਸੁਨੀਲ ਨਰਾਇਣ, ਲਾਕੀ ਫਰਗੂਸਨ, ਸੁਯਸ਼ ਸ਼ਰਮਾ, ਉਮੇਸ਼ ਯਾਦਵ ਅਤੇ ਵਰੁਣ ਚੱਕਰਵਰਤੀ।
ਸਨਰਾਈਜ਼ਰਜ਼ ਹੈਦਰਾਬਾਦ: ਏਡਨ ਮਾਰਕਰਾਮ (ਕਪਤਾਨ), ਮਯੰਕ ਅਗਰਵਾਲ, ਹੈਰੀ ਬਰੂਕ, ਰਾਹੁਲ ਤ੍ਰਿਪਾਠੀ, ਹੇਨਰਿਕ ਕਲਾਸੇਨ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਮਾਰਕੋ ਜੈਨਸਨ, ਭੁਵਨੇਸ਼ਵਰ ਕੁਮਾਰ, ਮਯੰਕ ਮਾਰਕੰਡੇ, ਉਮਰਾਨ ਮਲਿਕ ਅਤੇ ਥੰਗਾਰਾਸੂ ਨਟਰਾਜਨ।























