ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ
ਭਾਜਪਾ ਆਗੂ ਮਹਿੰਦਰ ਭਗਤ ਆਮ ਆਦਮੀ ਪਾਰਟੀ ‘ਚ ਸ਼ਾਮਲ
ਚੰਡੀਗੜ੍ਹ,14 ਅਪ੍ਰੈਲ(ਵਿਸ਼ਵ ਵਾਰਤਾ)- ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਪੱਛਮੀ ਹਲਕੇ ਤੋਂ ਆਉਣ ਵਾਲੇ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਮਹਿੰਦਰ ਭਗਤ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਮਹਿੰਦਰ ਭਗਤ 2022 ਚੋਣਾਂ ਵਿੱਚ ਇਸ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਸਨ।
ਉਹਨਾਂ ਨੇ ‘ਆਪ’ ਦਾ ਪੱਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਫ਼ੜਿਆ। ਇਸ ਮੌਕੇ ਜਲੰਧਰ ਪੱਛਮੀ ਤੋਂ ‘ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਆਦਿ ਹਾਜ਼ਰ ਸਨ।
Major BOOST for AAP in #Jalandhar 🔥
BJP leader & former candidate from Jalandhar West, Shri Mohinder Bhagat, joined the Aam Aadmi Party in presence of CM @BhagwantMann !!
Aam Aadmi Party is heading towards a landslide victory in #JalandharByPoll 💯 pic.twitter.com/jHo5bFoasY
— AAP Punjab (@AAPPunjab) April 14, 2023























