ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਦੀ ਹੱਤਿਆ

0
2197

 

ਚੰਡੀਗੜ੍ਹ 15 ਅਪ੍ਰੈਲ (ਵਿਸ਼ਵ ਵਾਰਤਾ)-ਜੇਲ ‘ਚ ਬੰਦ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਅਹਿਮਦ ਦੀ ਅੱਜ ਉਸ ਸਮੇਂ ਮੌਤ ਹੋ ਗਈ ਜਦੋਂ ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਮੈਡੀਕਲ ਜਾਂਚ ਲਈ ਲਿਜਾਇਆ ਜਾ ਰਿਹਾ ਸੀ।

ਜਾਣਕਾਰੀ ਅਨੁਸਾਰ ਉਹਨਾਂ ਤੇ ਲਗਪਗ 100 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕੀਤਾ ਹੈ। ਪੁਲਸ ਨੇ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਹਾਲਾਂਕਿ ਪੁਲਿਸ ਨੇ ਅਜੇ ਤੱਕ ਹੱਤਿਆਵਾਂ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।

ਸੂਤਰਾਂ ਅਨੁਸਾਰ ਪੱਤਰਕਾਰਾਂ ਦੀ ਭੀੜ ਵਿੱਚੋਂ ਕਿਸੇ ਨੇ ਅਹਿਮਦ ਅਤੇ ਉਸ ਦੇ ਭਰਾ ‘ਤੇ ਨੇੜਿਓਂ ਗੋਲੀ ਚਲਾਈ ਅਤੇ ਗੋਲੀ ਚਲਾਉਣ ਮਗਰੋਂ   ਉਹ ਉਨ੍ਹਾਂ ਦੇ ਕੋਲ ਖੜ੍ਹਾ ਸੀ।।