ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਭਖੀ ਸਿਆਸਤ
’ਆਪ’ ਉਮੀਦਵਾਰ ਅੱਜ ਦਾਖਲ ਕਰਨਗੇ ਨਾਮਜ਼ਦਗੀ ਪੱਤਰ
ਇਸ ਮੌਕੇ ਮੁੱਖ ਮੰਤਰੀ ਮਾਨ ਵੀ ਰਹਿਣਗੇ ਮੌਜੂਦ
ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਪਹਿਲਾਂ ਹੀ ਦਾਖਲ ਕਰ ਚੁੱਕੇ ਹਨ ਨਾਮਜ਼ਦਗੀ ਪੱਤਰ
ਚੰਡੀਗੜ੍ਹ,17ਅਪ੍ਰੈਲ(ਵਿਸ਼ਵ ਵਾਰਤਾ)-ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਅੱਜ 17 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੌਰਾਨ ਆਮ ਆਦਮੀ ਪਾਰਟੀ ਕਚਹਿਰੀ ਚੌਂਕ ਤੋਂ ਰੈਲੀ ਕੱਢੇਗੀ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਹਿੱਸਾ ਲੈਣਗੇ। ਇਸ ਰੈਲੀ ਵਿੱਚ ਜਲੰਧਰ ਲੋਕ ਸਭਾ ਹਲਕੇ ਦੇ ਸਮੂਹ ਹਲਕਿਆਂ ਦੀ ਲੀਡਰਸ਼ਿਪ ਸ਼ਮੂਲੀਅਤ ਕਰੇਗੀ।
ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਦਾਖਲ਼ ਕਰਨ ਦੀ ਪ੍ਰਕਿਰਿਆ 13ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 20ਅਪ੍ਰੈਲ ਤੱਕ ਜਾਰੀ ਰਹੇਗੀ। ਦੱਸ ਦਈਏ ਕਿ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਹੀ ਦਿਨ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ਼ ਕੀਤਾ, ਇਸ ਦੌਰਾਨ ਬਹੁਤ ਸਾਰੇ ਕਾਂਗਰਸੀ ਆਗੂ ਵੀ ਮੌਜੂਦ ਰਹੇ।























