ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ
ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ, 19ਅਪ੍ਰੈੇਲ(ਵਿਸ਼ਵ ਵਾਰਤਾ)- ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਅਟਵਾਲ ਨੇ ਬੁੱਧਵਾਰ ਨੂੰ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫੇ ਦੀ ਕਾਪੀ ਪਾਰਟੀ ਪ੍ਰਧਾਨ ਨੂੰ ਭੇਜ ਦਿੱਤੀ ਹੈ।

ਦੱਸ ਦਈਏ ਕਿ ਚਰਨਜੀਤ ਸਿੰਘ ਅਟਵਾਲ ਨੇ ਪੁੱਤਰ ਇੰਦਰ ਇਕਬਾਲ ਸਿੰਘ ਦੇ ਸਮਰਥਨ ਵਿੱਚ ਅਕਾਲੀ ਦਲ ਛੱਡ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਟਵਾਲ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ। ਉਨ੍ਹਾਂ ਦਾ ਬੇਟਾ 10 ਦਿਨ ਪਹਿਲਾਂ ਭਾਜਪਾ ‘ਚ ਸ਼ਾਮਲ ਹੋਇਆ ਸੀ। ਇਸ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਉਪ ਚੋਣ ਲਈ ਟਿਕਟ ਦਿੱਤੀ ਹੈ।























