ਅੰਮ੍ਰਿਤਪਾਲ ਦੇ ਸਮਰਥਨ ‘ਚ WhatsApp ‘ਤੇ ਲਾਇਆ ਸਟੇਟਸ, ਨੌਜਵਾਨ ਗ੍ਰਿਫਤਾਰ

ਹਰਿਆਣਾ ਦੇ ਯਮੁਨਾਨਗਰ ਵਿੱਚ ਪੁਲਿਸ ਨੇ ਜਥੇਬੰਦੀ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦਾ ਸਮਰਥਨ ਕਰਨ ਦੇ ਦੋਸ਼ ਵਿੱਚ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਨੇ ਵਟਸਐਪ ‘ਤੇ ਅੰਮ੍ਰਿਤਪਾਲ ਦੇ ਸਮਰਥਨ ‘ਚ ਸਟੇਟਸ ਪਾ ਦਿੱਤਾ ਸੀ, ਜਿਸ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਦੀ ਪਛਾਣ ਆਕਾਸ਼ਦੀਪ ਵਾਸੀ ਬੁਡੀਆ ਵਜੋਂ ਹੋਈ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 1 ਦਿਨ ਦਾ ਰਿਮਾਂਡ ਲਿਆ ਗਿਆ ਹੈ।























