IPL-2023 : ਦਿੱਲੀ ਕੈਪੀਟਲਸ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ
ਪੜ੍ਹੋ, ਦਿੱਲੀ ਨੇ ਹੈਦਰਾਬਾਦ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ,24ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ 2023 ਦੇ 34ਵੇਂ ਮੈਚ ‘ਚ ਦਿੱਲੀ ਕੈਪੀਟਲਸ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ 145 ਦੌੜਾਂ ਦਾ ਟੀਚਾ ਦਿੱਤਾ ਹੈ। ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ‘ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਦਿੱਲੀ ਨੇ 20 ਓਵਰਾਂ ‘ਚ 9 ਵਿਕਟਾਂ ‘ਤੇ 144 ਦੌੜਾਂ ਬਣਾਈਆਂ ਹਨ।























