ਪਾਕਿਸਤਾਨ ‘ਚ ਪੁਲਿਸ ਸਟੇਸ਼ਨ ‘ਤੇ ਆਤਮਘਾਤੀ ਹਮਲਾ :12 ਪੁਲਿਸ ਮੁਲਾਜ਼ਮਾਂ ਦੀ ਮੌਤ
ਚੰਡੀਗੜ੍ਹ,25ਅਪ੍ਰੈਲ(ਵਿਸ਼ਵ ਵਾਰਤਾ)-ਪਾਕਿਸਤਾਨ ਦੇ ਸਵਾਤ ਜ਼ਿਲੇ ਦੇ ਕਬਾਲ ਸ਼ਹਿਰ ‘ਚ ਅੱਤਵਾਦ ਰੋਕੂ ਵਿਭਾਗ ਦੇ ਪੁਲਿਸ ਸਟੇਸ਼ਨ ‘ਤੇ ਸੋਮਵਾਰ ਰਾਤ ਨੂੰ ਆਤਮਘਾਤੀ ਹਮਲਾ ਹੋਇਆ। ਥਾਣੇ ‘ਚ ਦੋ ਧਮਾਕੇ ਹੋਏ, ਜਿਸ ਕਾਰਨ ਅੱਗ ਲੱਗ ਗਈ, ਇਸ ਹਮਲੇ ‘ਚ 12 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ, ਜਦਕਿ 40 ਲੋਕ ਜ਼ਖਮੀ ਹਨ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਮਲੇ ਤੋਂ ਬਾਅਦ ਖੈਬਰ ਪਖਤੂਨਖਵਾ ‘ਚ ਹਾਈ ਅਲਰਟ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਧਮਾਕਿਆਂ ਤੋਂ ਬਾਅਦ ਕਈ ਲੋਕ ਮਲਬੇ ਹੇਠਾਂ ਦੱਬ ਗਏ।























