ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ
ਪੜ੍ਹੋ, ਕਦੋਂ ਤੇ ਕਿੱਥੇ ਹੋਵੇਗੀ ਮੀਟਿੰਗ ਤੇ ਕੀ ਹੋਵੇਗਾ ਏਜੰਡਾ
ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 27 ਅਪ੍ਰੈਲ 2023 ਨੂੰ ਸਵੇਰੇ 10:30 ਵਜੇ, ਕਮੇਟੀ ਕਮਰਾ,ਦੂਜੀ ਮੰਜ਼ਿਲ , ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦੇ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।
























