ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ
ਪੜ੍ਹੋ, ਕੀ ਲਿਖਿਆ ਸ਼ੋਕ ਸੰਦੇਸ਼ ‘ਚ
ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੰਗਲਵਾਰ ਸ਼ਾਮ ਨੂੰ ਆਖਰੀ ਸਾਹ ਲਿਆ। ਸ਼ੁੱਕਰਵਾਰ ਸਵੇਰੇ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। 95 ਸਾਲ ਦੇ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ।
ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਸ਼ੋਕ ਸੰਦੇਸ਼ ਵਿੱਚ ਲਿਖਿਆ “ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖਬਰ ਮਿਲੀ…ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ…ਵਾਹਿਗੁਰੂ ਵਾਹਿਗੁਰੂ”
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖਬਰ ਮਿਲੀ…ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ 'ਚ ਥਾਂ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ…ਵਾਹਿਗੁਰੂ ਵਾਹਿਗੁਰੂ
— Bhagwant Mann (@BhagwantMann) April 25, 2023























