ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ ਕੇਂਦਰ ਸਰਕਾਰ ਵੱਲੋਂ 2 ਦਿਨੀਂ ਰਾਸ਼ਟਰੀ ਸੋਗ ਦਾ ਐਲਾਨ
ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ)- ਸਿਆਸਤ ਦਾ ਬਾਬਾ ਬੋਹੜ ਕਹੇ ਜਾਣ ਵਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ ਹੈ। ਸ਼ੁੱਕਰਵਾਰ ਸਵੇਰੇ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। 95 ਸਾਲ ਦੇ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਤੇ ਕੇਂਦਰ ਸਰਕਾਰ ਵੱਲੋਂ ਦੋ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।























