IPL ‘ਚ ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ
ਜਾਣੋ, ਸੰਭਾਵਿਤ ਪਲੇਇੰਗ 11
ਚੰਡੀਗੜ੍ਹ,28ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਲੀਗ ਪੜਾਅ ਦਾ ਮੈਚ ਖੇਡਿਆ ਜਾਵੇਗਾ। ਇਹ ਮੈਚ ਮੋਹਾਲੀ ਦੇ ਪੀਸੀਏ ਆਈਐਸ ਬਿੰਦਰਾ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਅਤੇ ਕੁੱਲ ਮਿਲਾ ਕੇ ਤੀਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਦੋਵੇਂ ਇਸ ਸੀਜ਼ਨ ਦੇ 21ਵੇਂ ਮੈਚ ਵਿੱਚ ਆਹਮੋ-ਸਾਹਮਣੇ ਹੋਏ ਸਨ, ਜਦੋਂ ਪੰਜਾਬ ਨੇ ਦੋ ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਪੰਜਾਬ ਕਿੰਗਜ਼: ਸ਼ਿਖਰ ਧਵਨ (ਕਪਤਾਨ), ਅਥਰਵ ਟਾਈਡ, ਪ੍ਰਭਸਿਮਰਨ ਸਿੰਘ, ਮੈਥਿਊ ਸ਼ਾਰਟ, ਲਿਆਮ ਲਿਵਿੰਗਸਟੋਨ, ਹਰਪ੍ਰੀਤ ਭਾਟੀਆ, ਜਿਤੇਸ਼ ਸ਼ਰਮਾ, ਸੈਮ ਕਰਨ, ਹਰਪ੍ਰੀਤ ਬਰਾੜ, ਰਾਹੁਲ ਚਾਹਰ ਅਤੇ ਅਰਸ਼ਦੀਪ ਸਿੰਘ/ਨਾਥਨ ਐਲਿਸ।
ਲਖਨਊ ਸੁਪਰ ਜਾਇੰਟਸ: ਕੇਐਲ ਰਾਹੁਲ (ਕਪਤਾਨ), ਕਾਇਲ ਮੇਅਰਸ, ਦੀਪਕ ਹੁੱਡਾ, ਮਾਰਕਸ ਸਟੋਇਨਿਸ, ਕਰੁਣਾਲ ਪੰਡਯਾ, ਨਿਕੋਲਸ ਪੂਰਨ (ਵਿਕਟਕੀਪਰ), ਆਯੂਸ਼ ਬਡੋਨੀ, ਨਵੀਨ-ਉਲ-ਹੱਕ, ਅਮਿਤ ਮਿਸ਼ਰਾ, ਅਵੇਸ਼ ਖਾਨ ਅਤੇ ਰਵੀ ਬਿਸ਼ਨੋਈ।























