ਗਿਆਸਪੁਰਾ ਇਲਾਕੇ ’ਚ ਗੈਸ ਲੀਕ ਹੋਣ ਨਾਲ 10 ਦੀ ਮੌਤ
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ
ਚੰਡੀਗੜ੍ਹ,30 ਅਪ੍ਰੈਲ(ਵਿਸਵ ਵਾਰਤਾ) ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ ਦਸੂਹਾ ਰੋਡ ’ਤੇ ਪੈਂਦੇ ਸੂਏ ਕੋਲ ਗੈਸ ਲੀਕ ਹੋਣ ਨਾਲ 10 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਕਈ ਹੋਰ ਬਿਮਾਰ ਹਨ ,ਜੋ ਹਸਪਤਾਲ ਵਿਚ ਜੇਰੇ ਇਲਾਜ ਹਨ।
ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਕ ਕਰਿਆਨਾ ਸਟੋਰ ਕੋਲ ਗੈਸ ਲੀਕ ਹੋਈ ਹੈ, ਜਿਸ ਵਿਚ ਹੁਣ ਤੱਕ 10 ਲੋਕਾਂ ਦੀ ਮੌਤ ਹੋ ਗਈ ਤੇ 6 ਹੋਰ ਦੀ ਹਾਲਤ ਗੰਭੀਰ ਹੈ, ਜਿਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ 200 ਤੋਂ 300 ਮੀਟਰ ਇਲਾਕਾ ਖਾਲੀ ਕਰਵਾਇਆ ਗਿਆ ਹੈ ਤੇ ਮੌਕੇ ’ਤੇ ਐਨ ਡੀ ਆਰ ਐਫ ਦੀ ਟੀਮ ਸੱਦੀ ਗਈ ਹੈ। ਇਸਦੇ ਨਾਲ ਹੀ ਡਾਕਟਰਾਂ ਦੀ ਟੀਮ ਵੀ ਸੱਦੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਗੈਸ ਲੀਕ ਦੀ ਘਟਨਾ ‘ਤੇ ਦੁੱਖ ਪ੍ਰਗਟਾਉਂਦਿਆਂ ਟਵੀਟ ਕੀਤਾ ਹੈ, ਉਨ੍ਹਾਂ ਨੇ ਕਿਹਾ “ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫ਼ੈਕਟਰੀ ਦੀ ਗੈਸ ਲੀਕ ਦੀ ਘਟਨਾ ਬੇਹੱਦ ਦੁੱਖਦਾਇਕ ਹੈ..ਪੁਲਿਸ, ਪੑਸ਼ਾਸਨ ਅਤੇ NDRF ਟੀਮਾਂ ਮੌਕੇ ‘ਤੇ ਮੌਜੂਦ ਹਨ ..ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ..”
ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫ਼ੈਕਟਰੀ ਦੀ ਗੈਸ ਲੀਕ ਦੀ ਘਟਨਾ ਬੇਹੱਦ ਦੁੱਖਦਾਇਕ ਹੈ..ਪੁਲਿਸ, ਪੑਸ਼ਾਸਨ ਅਤੇ NDRF ਟੀਮਾਂ ਮੌਕੇ ‘ਤੇ ਮੌਜੂਦ ਹਨ ..ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ..
— Bhagwant Mann (@BhagwantMann) April 30, 2023