IPL ‘ਚ ਅੱਜ ਡਬਲ ਹੈਡਰ ਮੁਕਾਬਲੇ
ਮੁੰਬਈ ਇੰਡੀਅਨਜ਼ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਪਹਿਲਾ ਮੈਚ ਜਾਰੀ
ਪਥੀਰਾਨਾ ਨੇ ਕੀਤਾ ਚੰਗੀ ਖੇਡ ਦਾ ਪ੍ਰਦਰਸ਼ਨ- ਲਈਆਂ 3 ਵਿਕਟਾਂ
ਪੜ੍ਹੋ, ਮੁੰਬਈ ਨੇ ਚੇਨਈ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ
ਦਿਨ ਦਾ ਦੂਜਾ ਮੁਕਾਬਲਾ ਸ਼ਾਮ 7:30 ਵਜੇ ਦਿੱਲੀ ਕੈਪੀਟਲਜ਼ ਅਤੇ ਰਾਇਲਜ਼ ਚੈਲੰਜਰਜ਼ ਬੈਂਗਲੁਰੂ ਵਿਚਾਲੇ
ਚੰਡੀਗੜ੍ਹ,6ਮਈ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ-16 ਦੇ 49ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤ ਲਈ 140 ਦੌੜਾਂ ਦਾ ਟੀਚਾ ਦਿੱਤਾ ਹੈ। ਚੇਨਈ ਨੇ ਐੱਮਏ ਚਿਦੰਬਰਮ ਸਟੇਡੀਅਮ ‘ਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਦੀ ਟੀਮ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 140 ਦੌੜਾਂ ਬਣਾਈਆਂ ਹਨ। ਮੁੰਬਈ ਲਈ ਨੇਹਲ ਬਧੇਰਾ (64 ਦੌੜਾਂ) ਨੇ ਆਪਣੇ ਕਰੀਅਰ ਦਾ ਪਹਿਲਾ ਅਰਧ ਸੈਂਕੜਾ ਲਗਾਇਆ। ਸੂਰਿਆਕੁਮਾਰ ਯਾਦਵ 26 ਦੌੜਾਂ, ਰੋਹਿਤ ਸ਼ਰਮਾ ਜ਼ੀਰੋ ‘ਤੇ ਆਊਟ ਹੋਏ। ਈਸ਼ਾਨ ਕਿਸ਼ਨ 7 ਦੌੜਾਂ ਅਤੇ ਕੈਮਰੂਨ ਗ੍ਰੀਨ 6 ਦੌੜਾਂ ਬਣਾ ਕੇ ਆਊਟ ਹੋਏ।
ਇਸ ਦੇ ਨਾਲ ਹੀ ਦੱਸ ਦਈਏ ਕਿ ਦਿਨ ਦਾ ਦੂਜਾ ਮੈਚ ਅਰੁਣ ਜੇਤਲੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਦਿੱਲੀ ਕੈਪੀਟਲਜ਼ ਅਤੇ ਰਾਇਲਜ਼ ਚੈਲੰਜਰਜ਼ ਬੈਂਗਲੁਰੂ ਵਿਚਕਾਰ ਸ਼ੁਰੂ ਹੋਵੇਗਾ।























