IPL 2023: ਚੇਨਈ ਸੁਪਰ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤੀ ਮਾਤ
ਪੜ੍ਹੋ, ਮੈਚ ਦਾ ਪੂਰਾ ਹਾਲ
ਚੰਡੀਗੜ੍ਹ,6ਮਈ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ-16 ਦੇ 49ਵੇਂ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਐੱਮਏ ਚਿਦੰਬਰਮ (ਚੇਪੌਕ) ਸਟੇਡੀਅਮ ‘ਚ ਚੇਨਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 139 ਦੌੜਾਂ ਬਣਾਈਆਂ। 140 ਦੌੜਾਂ ਦਾ ਪਿੱਛਾ ਕਰਨ ਉੱਤਰੀ ਚੇਨਈ ਦੀ ਟੀਮ ਨੇ 4 ਵਿਕਟਾਂ ਦੇ ਨੁਕਸਾਨ ਤੇ 17.4 ਓਵਰਾਂ ‘ਚ ਹੀ ਟੀਚਾ ਹਾਸਲ ਕਰ ਲਿਆ।
ਟੀਮ ਨੇ ਮੁੰਬਈ ਨੂੰ 13 ਸਾਲ ਬਾਅਦ ਆਪਣੇ ਹੋਮਗਰਾਊਂਡ ‘ਤੇ ਹਰਾਇਆ ਹੈ। ਮੌਜੂਦਾ ਸੀਜ਼ਨ ਵਿੱਚ ਚੇਨਈ ਦੀ ਇਹ ਛੇਵੀਂ ਜਿੱਤ ਹੈ। ਟੀਮ ਦੇ 13 ਅੰਕ ਹੋ ਗਏ ਹਨ।























