IPL ‘ਚ ਅੱਜ ਦਾ ਦੂਜਾ ਮੈਚ ਰਾਜਸਥਾਨ ਰਾਇਲਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ
ਚੰਡੀਗੜ੍ਹ,7ਮਈ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇਸ ਸੀਜ਼ਨ ‘ਚ ਅੱਜ ਫਿਰ ਤੋਂ ਡਬਲ ਹੈਡਰ ਮੈਚ ਖੇਡੇ ਜਾਣਗੇ। ਦਿਨ ਦਾ ਦੂਜਾ ਮੈਚ ਰਾਜਸਥਾਨ ਰਾਇਲਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਹੋਵੇਗਾ, ਜੋ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11
ਰਾਜਸਥਾਨ ਰਾਇਲਜ਼: ਸੰਜੂ ਸੈਮਸਨ (ਕਪਤਾਨ ਅਤੇ ਵਿਕਟਕੀਪਰ), ਜੋਸ ਬਟਲਰ, ਯਸ਼ਸਵੀ ਜੈਸਵਾਲ, ਦੇਵਦੱਤ ਪਡਿਕਲ, ਸ਼ਿਮਰੋਨ ਹੇਟਮਾਇਰ, ਰਵੀਚੰਦਰਨ ਅਸ਼ਵਿਨ, ਧਰੁਵ ਜੁਰੇਲ, ਟ੍ਰੇਂਟ ਬੋਲਟ, ਐਡਮ ਜ਼ਾਂਪਾ, ਯੁਜਵੇਂਦਰ ਚਾਹਲ ਅਤੇ ਸੰਦੀਪ ਸ਼ਰਮਾ।
ਸਨਰਾਈਜ਼ਰਜ਼ ਹੈਦਰਾਬਾਦ: ਏਡਨ ਮਾਰਕਰਾਮ (ਕਪਤਾਨ), ਹੈਰੀ ਬਰੂਕ, ਮਯੰਕ ਅਗਰਵਾਲ, ਹੇਨਰਿਕ ਕਲਾਸੇਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਅਬਦੁਲ ਸਮਦ, ਮਾਰਕੋ ਜੈਨਸੇਨ, ਭੁਵਨੇਸ਼ਵਰ ਕੁਮਾਰ, ਮਯੰਕ ਮਾਰਕੰਡੇ, ਕਾਰਤਿਕ ਤਿਆਗੀ ਅਤੇ ਟੀ ਨਟਰਾਜਨ।























