ਅੱਜ IPL ‘ਚ ਪੰਜਾਬ ਕਿੰਗਜ਼ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ ਨਾਲ
ਜਾਣੋ, ਸੰਭਾਵਿਤ ਪਲੇਇੰਗ 11
ਚੰਡੀਗੜ੍ਹ,8ਮਈ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਲੀਗ ਪੜਾਅ ਦਾ 53ਵਾਂ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਕੋਲਕਾਤਾ ਅਤੇ ਪੰਜਾਬ ਇਸ ਸੀਜ਼ਨ ਵਿੱਚ ਦੂਜੀ ਵਾਰ ਭਿੜਨਗੇ। ਇਸ ਤੋਂ ਪਹਿਲਾਂ ਸੀਜ਼ਨ ਦੇ ਦੂਜੇ ਮੈਚ ਵਿੱਚ ਦੋਵੇਂ ਆਹਮੋ-ਸਾਹਮਣੇ ਹੋਏ ਸਨ, ਜਦੋਂ ਪੰਜਾਬ ਨੇ ਡਕਵਰਥ ਲੁਈਸ ਵਿਧੀ ਤਹਿਤ ਸੱਤ ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਕੋਲਕਾਤਾ ਨਾਈਟ ਰਾਈਡਰਜ਼: ਨਿਤੀਸ਼ ਰਾਣਾ (ਕਪਤਾਨ), ਜੇਸਨ ਰਾਏ, ਰਹਿਮਾਨੁੱਲਾ ਗੁਰਬਾਜ਼, ਵੈਂਕਟੇਸ਼ ਅਈਅਰ, ਆਂਦਰੇ ਰਸਲ, ਸੁਨੀਲ ਨਾਰਾਇਣ, ਰਿੰਕੂ ਸਿੰਘ, ਵੈਭਵ ਅਰੋੜਾ, ਸ਼ਾਰਦੁਲ ਠਾਕੁਰ, ਹਰਸ਼ਿਤ ਰਾਣਾ ਅਤੇ ਵਰੁਣ ਚੱਕਰਵਰਤੀ।
ਪੰਜਾਬ ਕਿੰਗਜ਼: ਸ਼ਿਖਰ ਧਵਨ (ਕਪਤਾਨ), ਸ਼ਾਹਰੁਖ ਖਾਨ, ਸੈਮ ਕਰਨ, ਮੈਥਿਊ ਸ਼ਾਰਟ, ਲਿਆਮ ਲਿਵਿੰਗਸਟੋਨ, ਜਿਤੇਸ਼ ਸ਼ਰਮਾ (ਵਿਕਟਕੀਪਰ), ਰਾਹੁਲ ਚਾਹਰ, ਹਰਪ੍ਰੀਤ ਬਰਾੜ, ਅਰਸ਼ਦੀਪ ਸਿੰਘ ਅਤੇ ਪ੍ਰਭਸਿਮਰਨ ਸਿੰਘ।























