ASI ਵੱਲੋਂ ਗੋਲ਼ੀ ਮਾਰ ਕੇ ਖ਼ੁਦਕੁਸ਼ੀ
ਚੰਡੀਗੜ੍ਹ,11ਮਈ(ਵਿਸ਼ਵ ਵਾਰਤਾ) ਮੋਹਾਲੀ ਫੇਜ਼-9 ਸਥਿਤ ਇੱਕ ਹੋਟਲ ਵਿੱਚ ਪੰਜਾਬ ਪੁਲਿਸ ਦੇ ਇੱਕ ਏਐਸਆਈ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਪਤਾ ਲੱਗਦਿਆਂ ਹੀ ਹੋਟਲ ਸਟਾਫ ਤੁਰੰਤ ਏਐਸਆਈ ਦੇ ਕਮਰੇ ਵਿਚ ਪਹੁੰਚਿਆ ਤੇ ਜਖ਼ਮੀ ਹੋਏ ਏਐਸਆਈ ਨੂੰ ਜੀਐਮਸੀਐਚ ਸੈਕਟਰ-32 ਚੰਡੀਗੜ੍ਹ ਲੈ ਗਿਆ, ਜਿੱਥੇ ਡਾਕਟਰੀ ਜਾਂਚ ਦੌਰਾਨ ਉਸ ਨੂੰ ਮ੍ਰਿਤਕ ਪਾਇਆ ਗਿਆ। ਮ੍ਰਿਤਕ ਦੀ ਪਛਾਣ ਪੰਜਾਬ ਪੁਲੀਸ ਦੇ ਏਐਸਆਈ ਅਸ਼ਵਨੀ ਵਾਸੀ ਸੈਕਟਰ-26 ਪੁਲੀਸ ਲਾਈਨ ਚੰਡੀਗੜ੍ਹ ਵਜੋਂ ਹੋਈ ਹੈ। ਉਸ ਦੇ ਪਿਤਾ ਈਸ਼ਵਰ ਵੀ ਚੰਡੀਗੜ੍ਹ ਪੁਲੀਸ ਵਿੱਚ ਐਸਆਈ ਵਜੋਂ ਕੰਮ ਕਰ ਰਹੇ ਹਨ ਅਤੇ ਇਸ ਵੇਲੇ ਸੈਕਟਰ-19 ਪੁਲੀਸ ਸਟੇਸ਼ਨ ਵਿੱਚ ਕੰਮ ਕਰ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਏਐਸਆਈ ਅਸ਼ਵਨੀ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਕਿਸੇ ਨੂੰ ਫ਼ੋਨ ਕੀਤਾ ਸੀ। ਅਸ਼ਵਨੀ ਕਿਸੇ ਗੱਲ ਨੂੰ ਲੈ ਕੇ ਬਹੁਤ ਪਰੇਸ਼ਾਨ ਸੀ। ਮੋਹਾਲੀ ਦੀ ਸਥਾਨਕ ਪੁਲਿਸ ਥਾਣਾ ਅਸ਼ਵਨੀ ਦੇ ਪਰਿਵਾਰ ਤੋਂ ਪੁੱਛਗਿੱਛ ਕਰ ਰਿਹਾ ਹੈ ਅਤੇ ਉਸਦੇ ਫੋਨ ਕਾਲ ਰਿਕਾਰਡ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਉਸਨੇ ਆਖਰੀ ਕਾਲ ਕਿਸ ਨੂੰ ਕੀਤੀ ਸੀ ਅਤੇ ਉਹ ਕਿਸ ਗੱਲ ਨੂੰ ਲੈ ਕੇ ਪਰੇਸ਼ਾਨ ਸੀ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।























