ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਕਲਾਸ ਦੇ ਨਤੀਜਿਆਂ ਨੂੰ ਲੈ ਕੇ ਵੱਡੀ ਅਪਡੇਟ ਜਾਰੀ
ਚੰਡੀਗੜ੍ਹ,21ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਦਾ ਜਲਦ ਨਤੀਜਿਆਂ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਬੋਰਡ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਿਤ ਵੈੱਬਸਾਈਟ ਤੇ ਜਾਰੀ ਕੀਤੀ ਗਈ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਅਲਰਟ ਵਿੱਚ ਦੱਸਿਆ ਹੈ ਕਿ, ਅਕਾਦਮਿਕ ਸਾਲ 2023 ਲਈ ਸੀਨੀਅਰ ਸੈਕੰਡਰੀ ਨਤੀਜੇ 31 ਮਈ 2023 ਤੱਕ ਜਾਂ ਇਸ ਤੋਂ ਪਹਿਲਾਂ ਜਾਰੀ ਕੀਤੇ ਜਾ ਸਕਦੇ ਹਨ। ਨਤੀਜਾ ਜਾਰੀ ਹੋਣ ਦੇ ਬਾਅਦ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਿਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।























