ਨੀਤੀ ਆਯੋਗ ਦੀ 8ਵੀਂ ਗਵਰਨਿੰਗ ਕੌਂਸਲ ਮੀਟਿੰਗ ਅੱਜ
ਚੰਡੀਗੜ੍ਹ,27ਮਈ(ਵਿਸ਼ਵ ਵਾਰਤਾ)- ਨੀਤੀ ਆਯੋਗ ਦੀ 8ਵੀਂ ਮੀਟਿੰਗ ਅੱਜ ਨਵੀਂ ਦਿੱਲੀ ਵਿੱਚ ਹੋਣ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਵਰਨਿੰਗ ਕੌਂਸਲ ਦੀ 8ਵੀਂ ਬੈਠਕ ਦੀ ਪ੍ਰਧਾਨਗੀ ਕਰਨਗੇ। ਇਸ ਬੈਠਕ ‘ਚ ਸਿਹਤ, ਹੁਨਰ ਵਿਕਾਸ, ਮਹਿਲਾ ਸਸ਼ਕਤੀਕਰਨ ਵਰਗੇ ਮੁੱਦਿਆਂ ‘ਤੇ ਧਿਆਨ ਦਿੱਤਾ ਜਾਵੇਗਾ। ਮੀਟਿੰਗ ਵਿੱਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ਨੂੰ ਬੁਲਾਇਆ ਗਿਆ ਹੈ। ਚਾਰ ਰਾਜਾਂ ਦੇ ਮੁੱਖ ਮੰਤਰੀਆਂ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ,ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ (ਕੇਸੀਆਰ) ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।






















