ਪੰਜਾਬ ਦੇ ਸ਼ਹੀਦ ਹੋਏ ਜਵਾਨ ਸਹਿਜਪਾਲ ਸਿੰਘ ਨੂੰ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 29ਮਈ(ਵਿਸ਼ਵ ਵਾਰਤਾ)-ਅੱਜ ਫੌਜ ਦੀ 20ਪੰਜਾਬ ਯੂਨਿਟ ‘ਚ ਅਸਾਮ ਵਿਖੇ ਸੇਵਾ ਨਿਭਾਉਂਦੇ ਸ਼ਹੀਦ ਹੋਏ ਸਮਾਣਾ ਦੇ ਪਿੰਡ ਰੰਧਾਵਾ ਦੇ ਜਵਾਨ ਸਹਿਜਪਾਲ ਸਿੰਘ ਨੂੰ ਫੌਜੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇਸ ਮੌਕੇ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਵੀ ਪਹੁੰਚੇ। ਜਿਸ ਦੀ ਜਾਣਕਾਰੀ ਉਹਨਾਂ ਨੇ ਇੱਕ ਭਾਵੁਕ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ “ਫ਼ੌਜ ਦੀ 20 ਪੰਜਾਬ ਯੂਨਿਟ ‘ਚ ਅਸਾਮ ਵਿਖੇ ਸੇਵਾ ਨਿਭਾਉਂਦਿਆਂ ਸ਼ਹੀਦ ਹੋਏ ਸਮਾਣਾ ਦੇ ਪਿੰਡ ਰੰਧਾਵਾ ਦੇ ਜਵਾਨ ਸਹਿਜਪਾਲ ਸਿੰਘ ਨੂੰ ਅੱਜ ਫ਼ੌਜੀ ਸਨਮਾਨਾਂ ਤੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ..ਸਾਡੇ ਜਵਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ, ਮਾਨ ਸਰਕਾਰ ਦੁੱਖ ਦੀ ਘੜੀ ‘ਚ ਪਰਿਵਾਰ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਸਹਾਇਤਾ ਕਰੇਗੀ..”
ਫ਼ੌਜ ਦੀ 20 ਪੰਜਾਬ ਯੂਨਿਟ 'ਚ ਅਸਾਮ ਵਿਖੇ ਸੇਵਾ ਨਿਭਾਉਂਦਿਆਂ ਸ਼ਹੀਦ ਹੋਏ ਸਮਾਣਾ ਦੇ ਪਿੰਡ ਰੰਧਾਵਾ ਦੇ ਜਵਾਨ ਸਹਿਜਪਾਲ ਸਿੰਘ ਨੂੰ ਅੱਜ ਫ਼ੌਜੀ ਸਨਮਾਨਾਂ ਤੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ..ਸਾਡੇ ਜਵਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ, ਮਾਨ ਸਰਕਾਰ ਦੁੱਖ ਦੀ ਘੜੀ 'ਚ ਪਰਿਵਾਰ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਸਹਾਇਤਾ ਕਰੇਗੀ.. pic.twitter.com/XA3pzXvg6I
— Chetan Singh Jouramajra (@jouramajra) May 29, 2023






















