ਚੰਡੀਗੜ੍ਹ ਪ੍ਰਸ਼ਾਸਨ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕਰੇਗਾ ਅਹਿਮ ਮੀਟਿੰਗ
ਪੰਜਾਬ ਯੂਨੀਵਰਸਿਟੀ ਤੇ ਹੋਰ ਕਈ ਅਹਿਮ ਮਸਲਿਆਂ ਤੇ ਹੋਵੇਗੀ ਵਿਚਾਰ-ਚਰਚਾ
ਚੰਡੀਗੜ੍ਹ 1 ਜੂਨ( ਵਿਸ਼ਵ ਵਾਰਤਾ) :ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਮੀਟਿੰਗ ਸੱਦੀ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਅੱਜ ਮਿਤੀ 1 ਜੂਨ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਕੱਤਰੇਤ ਸੈਕਟਰ 9 ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਲੈ ਕੇ ਜਾਰੀ ਹੋਣ ਵਾਲੀ ਗਰਾਂਟ ਤੇ ਹੋਰ ਕਈ ਅਹਿਮ ਮਸਲੇ ਵਿਚਾਰੇ ਜਾਣਗੇ ।






















