ਓਡੀਸ਼ਾ ਰੇਲ ਹਾਦਸੇ ‘ਚ ਜਾਨ ਗਵਾਉਣ ਵਾਲੇ ਲੋਕਾਂ ਦੀ ਮੌਤ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ,3ਜੂਨ(ਵਿਸ਼ਵ ਵਾਰਤਾ) ਓਡੀਸ਼ਾ ਦੇ ਬਾਲਾਸੋਰ ‘ਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਰੇਲ ਹਾਦਸੇ ‘ਚ 233 ਲੋਕਾਂ ਦੀ ਮੌਤ ਹੋ ਗਈ, ਜਦਕਿ 900 ਤੋਂ ਜ਼ਿਆਦਾ ਯਾਤਰੀ ਜ਼ਖਮੀ ਹੋ ਗਏ। ਇਹ ਹਾਦਸਾ ਬਾਲਾਸੋਰ ਦੇ ਬਹਾਨਾਗਾ ਬਾਜ਼ਾਰ ਸਟੇਸ਼ਨ ਨੇੜੇ ਸ਼ਾਮ ਕਰੀਬ 7 ਵਜੇ ਵਾਪਰਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ “ਉੜੀਸਾ ਦੇ ਬਾਲਾਸੋਰ ਵਿੱਚ ਹੋਏ ਰੇਲ ਹਾਦਸੇ ਦੀ ਮੰਦਭਾਗੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ…ਹਾਦਸੇ ਵਿੱਚ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ…ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ…
ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕ ਜਲਦੀ ਠੀਕ ਹੋ ਜਾਣ।”
ओडिशा के बालासोर में हुए ट्रेन हादसे की दुर्भाग्यपूर्ण खबर सुनकर काफी दुख हुआ…हादसे में सैंकड़ों लोग अपनी जान गंवा चुके हैं…शोकाकुल परिवारों के साथ मेरी गहरी संवेदनाएं हैं…
भगवान से प्रार्थना है कि दुर्घटना में घायल हुए लोग जल्द स्वस्थ हों…. https://t.co/o0REt9belp— Bhagwant Mann (@BhagwantMann) June 3, 2023






















