ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ ਫੈਸਲਾ ਅੱਜ
ਚੰਡੀਗੜ੍ਹ,5ਜੂਨ(ਵਿਸ਼ਵ ਵਾਰਤਾ)- ਦਿੱਲੀ ਹਾਈਕੋਰਟ ਅੱਜ ਈਡੀ ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ ਆਪਣਾ ਫੈਸਲਾ ਸੁਣਾਏਗੀ। ਜ਼ਿਕਰਯੋਗ ਹੈ ਕਿ ਸਿਸੋਦੀਆ ਨੇ ਆਪਣੀ ਪਤਨੀ ਸੀਮਾ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਮੈਡੀਕਲ ਹਾਲਤ ਦੇ ਆਧਾਰ ‘ਤੇ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ। ਜਿਸ ‘ਤੇ ਜਸਟਿਸ ਦਿਨੇਸ਼ ਸ਼ਰਮਾ ਦੀ ਬੈਂਚ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਨੇ ਸੀਮਾ ਸਿਸੋਦੀਆ ਦੀ ਤਾਜ਼ਾ ਮੈਡੀਕਲ ਰਿਪੋਰਟ ਵੀ ਤਲਬ ਕੀਤੀ ਹੈ।