
ਚੰਡੀਗੜ 7 ਜੂਨ (ਵਿਸ਼ਵ ਵਾਰਤਾ)- ਡੇਰਾ ਸਿਰਸਾ ਪ੍ਰਮੁੱਖ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਅੱਜ ਅਦਾਲਤ ਨੇ ਝਟਕਾ ਦਿੰਦਿਆਂ ਉਸ ਦੀ ਜ਼ਮਾਨਤ ਅਰਜੀ ਖਾਰਿਜ ਕਰ ਦਿੱਤੀ ਹੈ।
25 ਅਗਸਤ ਪੰਚਕੂਲਾ ਹਿੰਸਾ ਮਾਮਲੇ ਵਿਚ ਹਨੀਪ੍ਰੀਤ ਇਸ ਸਮੇਂ ਜੇਲ੍ਹ ਵਿਚ ਬੰਦ ਹੈ। ਹਨੀਪ੍ਰੀਤ ਨੇ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਪੰਚਕੂਲਾ ਦੀ ਜਿਲਾ ਅਦਾਲਤ ਨੇ ਅੱਜ ਖਾਰਿਜ ਕਰ ਦਿੱਤਾ ਹੈ।






















