ਚੰਡੀਗੜ 7 ਜੂਨ (ਵਿਸ਼ਵ ਵਾਰਤਾ)- ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਇਸ ਸਾਲ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਨਹੀਂ ਜਾਵੇਗਾ।
ਪਾਕਿ ਅੰਬੈਸੀ ਵਲੋਂ ਤੈਅ ਸਮੇਂ ਵਿਚ ਵੀਜ਼ੇ ਜਾਰੀ ਨਹੀਂ ਕੀਤੇ ਗਏ ਜਿਸ ਕਾਰਨ ਭਾਰਤ ਤੋਂ ਸਿੱਖ ਸ਼ਰਧਾਲੂ ਇਸ ਸਾਲ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਾਕਿਸਤਾਨ ਨਹੀਂ ਜਾ ਸਕਣਗੇ। ਇਸ ਦੌਰਾਨ ਵੀਜ਼ੇ ਜਾਰੀ ਨਾ ਕੀਤੇ ਜਾਣ ਕਾਰਨ ਸ਼ਰਧਾਲੂਆਂ ਵਿਚ ਭਾਰੀ ਨਿਰਾਸ਼ਾ ਹੈ।
ਦੱਸਣਯੋਗ ਹੈ ਕਿ ਭਾਰਤ ਤੋਂ ਹਰ ਸਾਲ ਸ਼ਹੀਦੀ ਦਿਹਾੜੇ ਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਪਾਕਿਸਤਾਨ ਜਾਂਦੇ ਹਨ।