ਚੰਡੀਗੜ, 7 ਜੂਨ (ਵਿਸ਼ਵ ਵਾਰਤਾ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਨੇ ਅੱਜ ਵੱਡੀ ਉਪਲਬੱਧੀ ਹਾਸਿਲ ਕੀਤੀ ਹੈ ਕਿ ਮੀਜ਼ਲਜ਼ (ਖਸਰਾ)-ਰੂਬੈਲਾ ਟੀਕਾਕਰਨ ਮੁਹਿੰਮ ਅਧੀਨ 50 ਲੱਖ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ। ਇਹ ਟੀਕਾਕਰਨ 9 ਮਹੀਨੇ ਤੋਂ ਲੈ ਕੇ 15 ਸਾਲ ਤੱਕ ਦੇ ਬੱਚਿਆਂ ਦਾ ਮੀਜ਼ਲਜ਼ (ਖਸਰਾ)-ਰੂਬੈਲਾ ਬਿਮਾਰੀ ਖਿਲਾਫ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਰਾਜ ਨੇ ਵਿਸ਼ੇਸ਼ ਮੀਜ਼ਲਜ਼-ਰੂਬੈਲਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ 1 ਮਈ, 2018 ਨੂੰ ਕੀਤੀ ਸੀ। 6 ਜੂਨ, 2018 ਤੱਕ ਪੰਜਾਬ ਭਰ ਵਿੱਚ ਸਕੂਲਾਂ ਤੇ ਆਉਟਰੀਚ ਪ੍ਰੋਗਰਾਮਾਂ ਰਾਹੀਂ 50 ਲੱਖ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਹਾਲਾਂਕਿ ਪੰਜਾਬ ਵਿੱਚ ਮੀਜ਼ਲਜ਼-ਰੂਬੈਲਾ ਦੀ ਮੁਹਿੰਮ ਦੀ ਸ਼ੁਰੂਆਤ ਸਮੇਂ ਮੁਸ਼ਕਿਲਾਂ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰੰਤੂ ਮਹਿਕਮੇ ਵੱਲੋਂ ਸਮੇਂ ਸਿਰ ਬਹੁਪੱਖੀ ਉੱਧਮਾਂ ਰਾਹੀਂ ਲੋਕਾਂ ਵਿੱਚ ਗਲਤ ਅਫ਼ਵਾਹਾਂ ਨੂੰ ਦੂਰ ਕਰ ਦਿੱਤਾ ਗਿਆ, ਜਿਸ ਦੇ ਚੱਲਦੇ ਸਕਾਰਾਤਮਕ ਨਤੀਜੇ ਪ੍ਰਾਪਤ ਹੋਏ ਹਨ। ਉਨਾਂ ਨੇ ਜ਼ਮੀਨੀ ਪੱਧਰ ਤੇ ਕੰਮ ਕਰ ਰਹੇ ਸਿਹਤ ਮੁਲਾਜਮਾਂ, ਸਿੱਖਿਆ ਵਿਭਾਗ, ਡਿਪਟੀ ਕਮਿਸ਼ਨਰ ਅਤੇ ਹੋਰ ਭਾਈਵਾਲਾਂ ਵੱਲੋਂ ਕੀਤੇ ਜਾ ਰਹੇ ਉੱਧਮਾਂ ਦੀ ਪ੍ਰਸ਼ੰਸਾ ਕੀਤੀ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਬੱਚਿਆਂ ਦਾ ਐਮਆਰ ਦਾ ਮੁਫ਼ਤ ਟੀਕਾਕਰਨ ਨਹੀਂ ਕਰਵਾ ਸਕੇ ਤਾਂ ਉਹ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਟੀਕਾਕਰਨ ਜ਼ਰੂਰ ਕਰਵਾਉਣ। ਉਨ•ਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਮੀਜ਼ਲਜ਼ (ਖਸਰਾ) ਦੀ ਬਿਮਾਰੀ ਕਾਰਣ ਹੋ ਰਹੀਆਂ ਮੌਤਾਂ ਤੋਂ ਬਚਾਉਣ ਅਤੇ ਰੂਬੈਲਾ ਦੀ ਬਿਮਾਰੀ ਕਾਰਣ ਅਣਚਾਹੇ ਨੁਕਸਾਨ ਨੂੰ ਰੋਕਣ ਲਈ ਵਚਨਬੱਧ ਹੈ।
ਸ਼੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਨੇ ਇੱਕ ਹੋਰ ਪ੍ਰਾਪਤੀ ਕੀਤੀ ਹੈ ਕਿ ਰਾਜ ਵਿੱਚ ਮਾਂ ਮੌਤ ਦਰ 19 ਪੁਆਇੰਟ ਘੱਟ ਦਰਜ ਕੀਤੀ ਗਈ ਹੈ। ਐਸਆਰਐਸ ਦੇ ਡਾਟਾ ਅਨੁਸਾਰ ਰਾਜ ਵਿੱਚ ਮਾਂ ਮੌਤ ਦਰ 141 ਪ੍ਰਤੀ 1 ਲੱਖ ਤੋਂ ਘੱਟ ਕੇ 122 ਰਹਿ ਗਈ ਹੈ।
ਏ.ਆਰ.ਓ ਨਵਰੀਤ ਕੌਰ ਸੇਖੋਂ ਨੇ ਸੈਕਟਰ ਅਫ਼ਸਰਾਂ ਤੇ ਮਾਸਟਰ ਟਰੇਨਰਾਂ ਨਾਲ ਕੀਤੀ ਮੀਟਿੰਗ
ਪਟਿਆਲਾ, 30 ਅਪ੍ਰੈਲ( ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) -ਕਮ- ਸਹਾਇਕ ਰਿਟਰਨਿੰਗ ਅਫ਼ਸਰ ਨਵਰੀਤ ਕੌਰ ਸੇਖੋਂ ਨੇ ਆਪਣੇ ਅਧੀਨ ਆਉਂਦੇ...