• Latest
  • Trending
ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਮੰਤਵ ਆਮ ਆਦਮੀ ਨੂੰ ਅਸਲ ਮਾਅਨਿਆਂ ਵਿੱਚ ਅਖ਼ਤਿਆਰ ਦੇਣਾਃ ਮੁੱਖ ਮੰਤਰੀ

ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਮੰਤਵ ਆਮ ਆਦਮੀ ਨੂੰ ਅਸਲ ਮਾਅਨਿਆਂ ਵਿੱਚ ਅਖ਼ਤਿਆਰ ਦੇਣਾਃ ਮੁੱਖ ਮੰਤਰੀ

3 years ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

3 minutes ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

51 minutes ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

1 hour ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

2 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

4 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

4 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

5 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

5 hours ago
Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਮੰਤਵ ਆਮ ਆਦਮੀ ਨੂੰ ਅਸਲ ਮਾਅਨਿਆਂ ਵਿੱਚ ਅਖ਼ਤਿਆਰ ਦੇਣਾਃ ਮੁੱਖ ਮੰਤਰੀ

June 10, 2023
in ਸਿਆਸੀ, ਖਬਰਾਂ, ਪੰਜਾਬ
ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਮੰਤਵ ਆਮ ਆਦਮੀ ਨੂੰ ਅਸਲ ਮਾਅਨਿਆਂ ਵਿੱਚ ਅਖ਼ਤਿਆਰ ਦੇਣਾਃ ਮੁੱਖ ਮੰਤਰੀ

 ਸੂਬਾ ਸਰਕਾਰ ਨੇ ਪ੍ਰਸ਼ਾਸਨ ਨੂੰ ਪਾਰਦਰਸ਼ੀ, ਪ੍ਰਭਾਵੀ ਅਤੇ ਜਵਾਬਦੇਹ ਬਣਾਉਣ ਲਈ ਸ਼ੁਰੂ ਕੀਤਾ ਅਹਿਮ ਪ੍ਰੋਗਰਾਮ

 ਮੁੱਖ ਮੰਤਰੀ ਨੇ ਪ੍ਰਸ਼ਾਸਨ ਵਿੱਚ ਮੁਕੰਮਲ ਕ੍ਰਾਂਤੀ ਦੀ ਉਮੀਦ ਪ੍ਰਗਟਾਈ

 ਮਾਨਸਾ ਵਿਖੇ ਕਰਵਾਏ ਪ੍ਰੋਗਰਾਮ ਦੀ ਕੀਤੀ ਪ੍ਰਧਾਨਗੀ

ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਮੰਤਵ ਆਮ ਆਦਮੀ ਨੂੰ ਅਸਲ ਮਾਅਨਿਆਂ ਵਿੱਚ ਅਖ਼ਤਿਆਰ ਦੇਣਾਃ ਮੁੱਖ ਮੰਤਰੀ

ਮਾਨਸਾ, 10 ਜੂਨ( ਸਤੀਸ਼ ਕੁਮਾਰ ਪੱਪੀ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਦਾ ਮੰਤਵ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਹੈ।

ਇੱਥੇ ਸ਼ਨਿੱਚਰਵਾਰ ਨੂੰ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨੇ ਸੂਬੇ ਵਿੱਚ ਪਹਿਲੀ ਵਾਰ ਅਫ਼ਸਰਸ਼ਾਹੀ ਨੂੰ ਸਿੱਧੇ ਤੌਰ ‘ਤੇ ਲੋਕਾਂ ਪ੍ਰਤੀ ਜਵਾਬਦੇਹ ਬਣਾ ਕੇ ਸਮੁੱਚੀ ਸ਼ਾਸਨ ਪ੍ਰਣਾਲੀ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ, ਜਿਸ ਨਾਲ ਲੋਕਾਂ ਨੂੰ ਵੱਧ ਅਖ਼ਤਿਆਰ ਮਿਲੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਜਿੱਥੇ ਸ਼ਾਸਨ ਨੂੰ ਲੋਕਾਂ ਦੇ ਘਰਾਂ ਤੱਕ ਲੈ ਕੇ ਆਵੇਗਾ, ਉੱਥੇ ਪ੍ਰਸ਼ਾਸਨ ‘ਚ ਮੁਕੰਮਲ ਕ੍ਰਾਂਤੀ ਲਿਆਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਮਨੁੱਖੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਦੇ ਨਾਲ-ਨਾਲ ਵੱਖ-ਵੱਖ ਭਲਾਈ ਪ੍ਰੋਗਰਾਮਾਂ ਨੂੰ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾ ਕੇ ਇਕ ਅਹਿਮ ਤਬਦੀਲੀ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਲੋਕ-ਪੱਖੀ ਕਦਮ ਨਾਲ ਲੋਕਾਂ ਨੂੰ ਬਹੁਤ ਲਾਭ ਹੋਵੇਗਾ ਕਿਉਂਕਿ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਇੱਧਰ-ਉੱਧਰ ਨਹੀਂ ਭੱਜਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਪ੍ਰਭਾਵੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਠੋਸ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ‘ਰੰਗਲਾ ਪੰਜਾਬ’ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੋਈ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਪਿਛਲੇ ਸ਼ਾਸਕ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸ਼ਾਨ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ ਪਰ ਉਹ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ-ਕੋਨੇ ਵਿੱਚ ਘੁੰਮ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਹੋਰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਰਫ਼ਤਾਰ ਨੂੰ ਜਾਰੀ ਰੱਖਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਨੇਕ ਕਾਰਜ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਦੇਸ਼ ਭਰ ਵਿੱਚ ਕੋਈ ਹੋਰ ਮਿਸਾਲ ਨਹੀਂ ਹੈ ਕਿਉਂਕਿ ਕੋਈ ਵੀ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਹੱਲ ਕਰਨ ਲਈ ਇੰਨਾ ਸਮਾਂ ਕੱਢਣ ਦੀ ਖੇਚਲ ਨਹੀਂ ਕਰਦੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਨਿੱਤ ਦੇ ਕੰਮ ਆਸਾਨੀ ਨਾਲ ਕਰਵਾਉਣ ਸਣੇ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇ ਅਤੇ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਅਤੇ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸ਼ਾਸਨ ਦੌਰਾਨ ਵਧੇ-ਫੁੱਲੇ ਮਾਫੀਆ ਦੀ ਰੀੜ੍ਹ ਦੀ ਹੱਡੀ ਤੋੜਨ ਲਈ ਸਾਡੀ ਸਰਕਾਰ ਨੇ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ। ਸੂਬਾ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਨ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਯੋਗਤਾ ਦੇ ਆਧਾਰ ‘ਤੇ 29000 ਤੋਂ ਵੱਧ ਸਰਕਾਰੀ ਨੌਕਰੀਆਂ ਯੋਗ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਿਉਂ ਜੋ ਉਹ ਇੱਕ ਆਮ ਪਰਿਵਾਰ ਵਿੱਚੋਂ ਹਨ ਅਤੇ ਪੂਰੀ ਤਰ੍ਹਾਂ ਜ਼ਮੀਨ ਨਾਲ ਜੁੜੇ ਹੋਏ ਹਨ, ਇਸ ਲਈ ਉਹ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਭਲੀ-ਭਾਂਤ ਵਾਕਫ਼ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਸਮੱਸਿਆ ਹੱਲ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਹਰ ਮੁਸ਼ਕਲ ਦੇ ਹੱਲ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਵਚਨਬੱਧ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

by Ranjit Singh
November 12, 2026
0

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

by Ranjit Singh
November 12, 2026
0

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦਿੱਲੀ...

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

by Ranjit Singh
November 12, 2026
0

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ ਚੰਡੀਗੜ੍ਹ, 12 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

by Ranjit Singh
November 12, 2026
0

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

Most Popular

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

by Ankit
3 weeks ago
0

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 