ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਪਹੁੰਚੇ ਵਿਜੀਲੈਂਸ ਦਫਤਰ
ਪਿਛਲੀ ਪੇਸ਼ੀ ਦੌਰਾਨ ਕਰੀਬ 7 ਘੰਟੇ ਤੱਕ ਚੱਲੀ ਸੀ ਪੁੱਛਗਿੱਛ
ਚੰਡੀਗੜ੍ਹ,13ਜੂਨ(ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਜੀਲੈਂਸ ਦਫਤਰ ਪਹੁੰਚੇ ਹਨ। ਇਹ ਦੂਜੀ ਵਾਰ ਹੈ ਜਦੋਂ ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਤਲਬ ਕੀਤਾ ਹੈ। ਇੱਥੇ ਉਹਨਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਚੰਨੀ ਪਹਿਲਾਂ ਵੀ ਇਸ ਦਾ ਵਿਰੋਧ ਕਰ ਚੁੱਕੇ ਹਨ ਅਤੇ ਉਹਨਾਂ ਨੇ ਵਿਜੀਲੈਂਸ ‘ਤੇ ਉਨ੍ਹਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਵਿਜੀਲੈਂਸ ਨੇ ਇਸ ਸਾਲ ਜਨਵਰੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਸੀ। ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ। ਇਸ ਦੌਰਾਨ ਚੰਨੀ ਇਕੱਲੇ ਹੀ ਵਿਜੀਲੈਂਸ ਸਾਹਮਣੇ ਪੇਸ਼ ਹੋਏ ਸਨ। ਉਸ ਸਮੇਂ ਉਹਨਾਂ ਤੋਂ ਕਰੀਬ 7 ਘੰਟੇ ਪੁੱਛਗਿੱਛ ਕੀਤੀ ਗਈ ਸੀ। ਇਸ ਦੌਰਾਨ ਵਿਜੀਲੈਂਸ ਨੇ ਚੰਨੀ ਨੂੰ 50 ਸਵਾਲਾਂ ਦਾ ਪ੍ਰੋਫਾਰਮਾ ਦਿੱਤਾ ਸੀ, ਜੋ ਚੰਨੀ ਨੇ ਭਰਨਾ ਸੀ।






















