ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਸੱਦੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ
ਚੰਡੀਗੜ੍ਹ, 14ਜੂਨ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 19 ਜੂਨ 2023 ਨੂੰ ਦਿਨ ਸੋਮਵਾਰ ਨੂੰ ਸਵੇਰੇ 11:00ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਸ ਮੀਟਿੰਗ ਦਾ ਅਜੰਡਾ ਕੀ ਹੋਵੇਗਾ ਇਸ ਦੀ ਹਾਲੇ ਤੱਕ ਕੋਈ ਜਾਣਕਾਰੀ ਨਹੀਂ ਹੈ।























