• Latest
  • Trending
ਰੂਪਨਗਰ ਪੁਲੀਸ ਨੇ ਪਿੰਡ ਡੰਗੋਲੀ ਬੇਅਦਬੀ ਦਾ ਮਾਮਲਾ ਕੁੱਝ ਘੰਟਿਆਂ ‘ਚ ਹੀ ਕੀਤਾ ਹੱਲ

ਰੂਪਨਗਰ ਪੁਲੀਸ ਨੇ ਪਿੰਡ ਡੰਗੋਲੀ ਬੇਅਦਬੀ ਦਾ ਮਾਮਲਾ ਕੁੱਝ ਘੰਟਿਆਂ ‘ਚ ਹੀ ਕੀਤਾ ਹੱਲ

8 years ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

44 minutes ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

54 minutes ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

59 minutes ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

1 hour ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

1 hour ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

2 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

3 hours ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

3 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੂਪਨਗਰ ਪੁਲੀਸ ਨੇ ਪਿੰਡ ਡੰਗੋਲੀ ਬੇਅਦਬੀ ਦਾ ਮਾਮਲਾ ਕੁੱਝ ਘੰਟਿਆਂ ‘ਚ ਹੀ ਕੀਤਾ ਹੱਲ

June 10, 2018
in ਪੰਜਾਬ
ਰੂਪਨਗਰ ਪੁਲੀਸ ਨੇ ਪਿੰਡ ਡੰਗੋਲੀ ਬੇਅਦਬੀ ਦਾ ਮਾਮਲਾ ਕੁੱਝ ਘੰਟਿਆਂ ‘ਚ ਹੀ ਕੀਤਾ ਹੱਲ

ਸ. ਰਾਜ ਬਚਨ ਸਿੰਘ, ਸੀਨੀਅਰ ਕਪਤਾਨ ਪੁਲੀਸ, ਰੂਪਨਗਰ 09 ਜੂਨ, 2018 ਪਿੰਡ ਡੰਗੋਲੀ, ਜ਼ਿਲਾ ਰੂਪਨਗਰ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਦੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ।

ਸ. ਰਾਜ ਬਚਨ ਸਿੰਘ, ਸੀਨੀਅਰ ਕਪਤਾਨ ਪੁਲੀਸ, ਰੂਪਨਗਰ 09 ਜੂਨ, 2018 ਪਿੰਡ ਡੰਗੋਲੀ, ਜ਼ਿਲਾ ਰੂਪਨਗਰ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਦੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ।

• ਸਿੰਘ ਸ਼ਹੀਦਾਂ ਗੁਰਦਵਾਰਾ ਸਾਹਿਬ ਦੀ ਸੇਵਾ ਸੰਭਾਲ ਕਰਨ ਵਾਲ ਗ੍ਰੰਥੀ ਸਿੰਘ ਨੇ ਹੀ ਕੀਤੀ ਬੇਅਦਬੀ
• ਰੂਪਨਗਰ ਪੁਲੀਸ ਵਲੋਂ ਮੁਲਜ਼ਮ ਗ੍ਰਿਫ਼ਤਾਰ
• ਬੇਅਦਬੀ ਲਈ ਵਰਤੀ ਗਈ ਸਿਰੀ ਸਾਹਿਬ ਦੀ ਸਾਇਡ ਵਾਲੀ ਪੱਤੀ ਤੇ ਸਿਰੀ ਸਾਹਿਬ ਬਰਾਮਦ
ਰੂਪਨਗਰ, 10 ਜੂਨ (ਵਿਸ਼ਵ ਵਾਰਤਾ) : ਜ਼ਿਲਾ ਰੂਪਨਗਰ ਦੀ ਪੁਲੀਸ ਨੇ ਜ਼ਿਲਾ ਦੇ ਪਿੰਡ ਡੰਗੋਲੀ ਦੇ ਸਿੰਘ ਸ਼ਹੀਦਾਂ ਗੁਰਦਵਾਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਕੁੱਝ ਘੰਟਿਆਂ ‘ਚ ਹੀ ਹੱਲ ਕਰ ਲਿਆ ਹੈ ਅਤੇ ਸਬੰਧਤ ਗੁਰਦਵਾਰਾ ਸਾਹਿਬ ‘ਚ ਸੇਵਾ ਸੰਭਾਲ ਕਰਨ ਵਾਲੇ ਗ੍ਰੰਥੀ ਸਿੰਘ ਜਗਤਾਰ ਸਿੰਘ ਨੂੰ ਇਸ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ।

ਰੂਪਨਗਰ ਪੁਲੀਸ ਵਲੋਂ ਬੇਅਦਬੀ ਮਾਮਲੇ ‘ਚ ਗ੍ਰਿਫਤਾਰ ਗ੍ਰੰਥੀ ਸਿੰਘ ਜਗਤਾਰ ਸਿੰਘ।

ਅੱਜ ਇੱਥੇ ਇੱਕ ਭਰਵੀਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਰਾਜ ਬਚਨ ਸਿੰਘ, ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ 09 ਜੂਨ, 2018 ਪਿੰਡ ਡੰਗੋਲੀ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਸੰਬੰਧੀ ਜਸਮੇਰ ਸਿੰਘ, ਇੰਚਾਰਜ ਚੌਕੀ, ਘਨੌਲੀ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਡੰਗੋਲੀ, ਥਾਣਾ ਸਦਰ, ਰੂਪਨਗਰ ਦੇ ਸਿੰਘ ਸਹੀਦਾਂ ਦੇ ਗੁਰੂਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਕਿਸੇ ਨਾ ਮਾਲੂਮ ਵਿਅਕਤੀ ਜਾਂ ਵਿਅਕਤੀਆਂ ਜਾਂ ਸਰਾਰਤੀ ਅਨਸਰਾਂ ਵੱਲੋਂ ਪਾੜ ਦਿੱਤੇ ਗਏ ਹਨ, ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਉਨਾ ਦੱਸਿਆ ਕਿ ਇਸ ਮਾਮਲੇ ਸਬੰਧੀ ਮੁੱਕਦਮਾਂ ਨੰਬਰ 58 ਮਿਤੀ 09-06-2018 ਅ/ਧ 295-ਏ ਹਿੰ;ਦੰ: ਥਾਣਾ ਸਦਰ ਰੂਪਨਗਰ ਵਿਖੇ ਦਰਜ ਕਰਕੇ ਕਪਤਾਨ ਪੁਲਿਸ ਇੰਨਵੈਸਟੀਗੇਸਨ ਸ. ਰਮਿੰਦਰ ਸਿੰਘ, ਉਪ ਕਪਤਾਨ, ਪੁਲਿਸ ਇੰਨਵੈਸਟੀਗੇਸਨ, ਸ. ਵਰਿੰਦਰਜੀਤ ਸਿੰਘ, ਉਪ ਕਪਤਾਨ ਪੁਲੀਸ ਸਥਾਨਕ, ਸ. ਮਨਵੀਰ ਸਿੰਘ ਬਾਜਵਾ ਅਤੇ ਇੰਸਪੈਕਟਰ ਅਤੁੱਲ ਸੋਨੀ ਇੰਚਾਰਜ, ਸੀ.ਆਈ.ਏ. ਸਟਾਫ ਰੂਪਨਗਰ ਅਤੇ ਇੰਸਪੈਕਟਰ ਰਾਜਪਾਲ ਸਿੰਘ ਮੁੱਖ ਅਫਸਰ, ਥਾਣਾ ਸਦਰ ਰੂਪਨਗਰ ਦੀ ਟੀਮ ਵਲੋਂ ਇਸ ਬੇਅਦਬੀ ਦੀ ਘਟਨਾਂ ਨੂੰ ਕੁੱਝ ਹੀ ਘੰਟਿਆਂ ਵਿੱਚ ਹੱਲ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਸ. ਰਾਜ ਬਚਨ ਸਿੰਘ ਨੇ ਦੱਸਿਆ ਕਿ ਡੂੰਘਾਈ ਨਾਲ ਤਫਤੀਸ਼ ਕਰਨ ‘ਤੇ ਪਾਇਆ ਗਿਆ ਕਿ ਗ੍ਰੰਥੀ ਜਗਤਾਰ ਸਿੰਘ ਪੁੱਤਰ ਮੰਗਤ ਸਿੰਘ ਕੌਮ ਸੈਣੀ ਵਾਸੀ ਡੰਗੋਲੀ ਥਾਣਾ ਸਦਰ ਰੂਪਨਗਰ ਵਾਰ-ਵਾਰ ਆਪਣੇ ਬਿਆਨ ਬਦਲ ਰਿਹਾ ਸੀ, ਜਿਸਨੇ ਪਹਿਲਾਂ ਪੁਲਿਸ ਨੂੰ ਦੱਸਿਆ ਕਿ ਉਹ ਮਿਤੀ 09 ਜੂਨ, 2018 ਸਵੇਰੇ ਕਰੀਬ 5:45 ਵਜੇ ਗੁਰੂ ਘਰ ਤੋਂ ਰੋਜ਼ਾਨਾ ਵਾਂਗ ਸੇਵਾ ਸੰਭਾਲ ਕਰਕੇ ਗੁਰੂ ਘਰ ਦਾ ਦਰਵਾਜਾ ਬੰਦ ਕਰਕੇ ਆਪਣੇ ਘਰ ਚਲਾ ਗਿਆ ਸੀ ਪਰ ਫਿਰ ਕਹਿਣ ਲੱਗਾ ਕਿ ਮੈਂ ਜਾਣ ਸਮੇਂ ਗੁਰੂ ਘਰ ਦਾ ਦਰਵਾਜਾ ਬੰਦ ਨਹੀਂ ਕੀਤਾ ਸੀ। ਗੰ੍ਰਥੀ ਜਗਤਾਰ ਸਿੰਘ ਨੇ ਦੱਸਿਆ ਸੀ ਕਿ ਮੈਂ ਘਟਨਾ ਬਾਰੇ ਲੋਕਾਂ ਨੂੰ ਆਪਣੇ ਟੈਲੀਫੋਨ ਰਾਹੀਂ ਜਾਣਕਾਰੀ ਦਿੱਤੀ ਸੀ ਪ੍ਰੰਤੂ ਤਫਤੀਸ਼ ਦੌਰਾਨ ਇਹ ਗੱਲ ਵੀ ਝੂਠੀ ਸਾਬਿਤ ਹੋਈ।
ਉਨ•ਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਗ੍ਰੰਥੀ ਜਗਤਾਰ ਸਿੰਘ ਸਵੇਰੇ 5:45 ਵਜੇ ਦੇ ਕਰੀਬ ਗੁਰ ੂਘਰ ਤੋਂ ਆਪਣੇ ਘਰ ਨੂੰ ਚਲਾ ਗਿਆ ਸੀ ਅਤੇ ਕਰੀਬ 6:15 ਵਜੇ ਪਿੰਡ ਦੀਆਂ ਔਰਤਾਂ ਗੁਰਦੁਆਰਾ ਸਹਿਬ ਵਿਖੇ ਆਈਆਂ ਸਨ ਜਿਨ•ਾਂ ਨੇ ਸਭ ਤੋਂ ਪਹਿਲਾਂ ਇਹ ਬੇਅਦਬੀ ਘਟਨਾ ਵੇਖੀ ਸੀ। ਉਨ•ਾਂ ਦੱਸਿਆ ਕਿ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗੰ੍ਰਥੀ ਸਿੰਘ ਦੇ ਗੁਰੂ ਘਰ ਤੋਂ ਜਾਣ ਅਤੇ ਔਰਤਾਂ ਦੇ ਗੁਰੂ ਘਰ ਆਉਣ ਤੋਂ ਪਹਿਲਾਂ ਹੋਰ ਕੋਈ ਵੀ ਵਿਅਕਤੀ ਗੁਰੂਦੁਆਰਾ ਸਾਹਿਬ ਵਿੱਚ ਨਹੀਂ ਸੀ ਆਇਆ।
ਉਨ•ਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਗੰ੍ਰਥੀ ਜਗਤਾਰ ਸਿੰਘ ਅੱਜ ਲਏ ਗਏ ਮੁੱਖ ਵਾਕ ਅਤੇ ਪੰਨਾ ਨੰਬਰ ਬਾਰੇ ਵੀ ਕੁੱਝ ਨਹੀਂ ਦੱਸ ਸਕਿਆ। ਗੰ੍ਰਥੀ ਜਗਤਾਰ ਸਿੰਘ ਤੋਂ ਸਖ਼ਤੀ ਨਾਲ ਕੀਤੀ ਪੁੱਛ ਗਿੱਛ ਦੌਰਾਨ ਉਸਨੇ ਮੰਨਿਆ ਕਿ ਉਹ ਟਰੱਕ ਡਰਾਇਵਰੀ ਕਰਦਾ ਹੈ ਅਤੇ ਪਿੰਡ ਵਿੱਚ ਇੱਕ ਹੀ ਗੁਰਦੁਆਰਾ ਸਾਹਿਬ ਰੱਖਣ ਬਾਰੇ ਕਈ ਦਿਨਾਂ ਤੋ ਉਸ ‘ਤੇ ਦਬਾਅ ਪਾਇਆ ਜਾ ਰਿਹਾ ਸੀ। ਉਨ•ਾਂ ਦੱਸਿਆ ਕਿ ਮੁਲਜ਼ਮ ਨੇ ਇਹ ਗੱਲ ਮੰਨੀ ਕਿ ਉਹ ਗੁਰੂਦੁਆਰਾ ਸਾਹਿਬ ਦੀ ਰੋਜ਼ਾਨਾ ਡਿਊਟੀ ਤੋ ਅੱਕ ਗਿਆ ਸੀ ਅਤੇ ਆਪਣੀ ਟਰੱਕ ਡਰਾਇਵਰੀ ਦੇ ਕੰਮ ਵਿਚੋਂ ਗੁਰੂਦੁਆਰਾ ਸਾਹਿਬ ਦੇ ਕੰਮ ਲਈ ਸਮਾਂ ਕੱਢਣਾ ਉਸ ਲਈ ਬਹੁਤ ਮੁਸ਼ਕਿਲ ਸੀ। ਇਸ ਸਭ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋ ਕੇ ਉਸਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਅਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਕੋਲ ਭੋਗ ਲਗਾਉਣ ਲਈ ਰੱਖੀ ਸਿਰੀ ਸਾਹਿਬ ਦੀ ਸਾਇਡ ਵਾਲੀ ਪੱਤੀ ਨਾਲ ਹੀ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਕਈ ਅੰਗ ਫਾੜ ਦਿੱਤੇ ਅਤੇ ਅਤੇ ਫਿਰ ਲੋਕਾਂ ਨੂੰ ਗੁੰਮਰਾਹ ਕਰਨ ਲਈ ਗੁਰੂ ਘਰ ਦਾ ਦਰਵਾਜਾ ਇਸ ਮੰਤਵ ਲਈ ਖੁੱਲਾ ਛੱਡ ਕੇ ਚੱਲਾ ਗਿਆ ਕਿ ਲੋਕੀ ਇਹ ਸਮਝਣ ਕਿ ਕਿਸੇ ਜਾਨਵਰ ਨੇ ਗੁਰੂਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਉਨ•ਾ ਦੱਸਿਆ ਕਿ ਗੰ੍ਰਥੀ ਜਗਤਾਰ ਸਿੰਘ ਨੂੰ ਇਸ ਮੁਕੱਦਮੇ ‘ਚ ਅੱਜ 10 ਜੂਨ, 2018 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮੁਕੱਦਮੇ ਦੀ ਤਫਤੀਸ਼ ਜਾਰੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

by Ankit
November 11, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ ਪੁਲਿਸ ਟੀਮਾਂ ਨੇ 141 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

Most Popular

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

by Navjot
1 month ago
0

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ   ਨਵੀਂ ਦਿੱਲੀ, 12 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਟ੍ਰੈਫਿਕ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 