ਪੰਜਾਬ ਸਰਕਾਰ ਵੱਲੋਂ 2 ਡਾਇਰੈਕਟਰਾਂ ਦੀ ਨਿਯੁਕਤੀ
ਮਾਨਸਾ, 26 ਜੂਨ(ਵਿਸ਼ਵ ਵਾਰਤਾ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਸ਼ਹਿਰ ਦੇ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚੌਧਰੀ ਨੇਮ ਚੰਦ ਨੂੰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐਸਟੀਸੀਐਲ) ਦੇ ਡਾਇਰੈਕਟਰ ਲਾਇਆ ਗਿਆ ਹੈ।
ਇਸੇ ਦੌਰਾਨ ਹੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੁਰ ਸਿੰਘ, ਤਹਿਸੀਲ ਪੱਟੀ ਦੇ ਜਸਵੀਰ ਸਿੰਘ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
ਦੋਨਾਂ ਡਾਇਰੈਕਟਰਜ਼ ਦੀ ਦੋ ਦੋ ਸਾਲ ਦੀ ਮਿਆਦ ਪੱਤਰ ਵਿਚ ਜਾਰੀ ਕੀਤੀ ਗਈ ਹੈ।






















