ਅੱਜ ਜਾਰੀ ਹੋ ਸਕਦਾ ਹੈ ਵਨਡੇ ਵਿਸ਼ਵ ਕੱਪ ਦਾ ਸ਼ਡਿਊਲ
ਚੰਡੀਗੜ੍ਹ,27ਜੂਨ(ਵਿਸ਼ਵ ਵਾਰਤਾ)- ਭਾਰਤ ‘ਚ ਹੋਣ ਵਾਲੇ ਵਨਡੇ ਵਿਸ਼ਵ ਕੱਪ ‘ਚ ਸਿਰਫ 100 ਦਿਨ ਬਾਕੀ ਹਨ। ਅੱਜ ਕ੍ਰਿਕਟ ਦੇ ਇਸ ਮਹਾਕੁੰਭ ਦਾ ਅਧਿਕਾਰਤ ਸ਼ਡਿਊਲ ਜਾਰੀ ਕੀਤਾ ਜਾ ਸਕਦਾ ਹੈ। ਇਸ ਸਬੰਧ ‘ਚ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ICC) ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨਾਲ ਮਿਲ ਕੇ ਮੁੰਬਈ ‘ਚ ਇਕ ਸਮਾਗਮ ਦਾ ਆਯੋਜਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਈਵੈਂਟ ‘ਚ ਵਿਸ਼ਵ ਕੱਪ ਦਾ ਸ਼ਡਿਊਲ ਜਾਰੀ ਕੀਤਾ ਜਾਵੇਗਾ, ਹਾਲਾਂਕਿ ਟੂਰਨਾਮੈਂਟ ਦਾ ਡਰਾਫਟ ਸ਼ਡਿਊਲ ਪਹਿਲਾਂ ਹੀ ਆ ਚੁੱਕਾ ਹੈ। ਇਸ ਮੁਤਾਬਕ ਵਿਸ਼ਵ ਕੱਪ ਦੀ ਸ਼ੁਰੂਆਤ 5 ਅਕਤੂਬਰ ਨੂੰ ਅਹਿਮਦਾਬਾਦ ‘ਚ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਹੋਣ ਵਾਲੇ ਮੈਚ ਨਾਲ ਹੋਵੇਗੀ, ਯਾਨੀ ਇਸ ਦੀ ਸ਼ੁਰੂਆਤ ਉਨ੍ਹਾਂ ਟੀਮਾਂ ਦੇ ਮੈਚ ਨਾਲ ਹੋਵੇਗੀ, ਜਿਨ੍ਹਾਂ ਦੇ ਮੁਕਾਬਲੇ ਨਾਲ ਪਿਛਲਾ ਸੀਜ਼ਨ ਖ਼ਤਮ ਹੋਇਆ ਸੀ।