ਚੰਡੀਗੜ 12 ਜੂਨ – ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 20 ਜੂਨ ਤੋਂ ਝੋਨਾ ਲਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ ਪਰ ਇਸ ਦੌਰਾਨ ਕੁਝ ਕਿਸਾਨਾਂ ਵਲੋਂ ਪਹਿਲਾਂ ਹੀ ਝੋਨਾ ਲਾਇਆ ਜਾ ਰਿਹਾ ਹੈ।
ਇਸ ਦੌਰਾਨ 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।
ਅੱਜ ਖੇਤੀਬਾੜੀ ਡਾਇਰੈਕਟਰ ਨੇ ਬਠਿੰਡਾ ਜਿਲ੍ਹੇ ਵਿਚ ਝੋਨੇ ਦੀ ਲੁਆਈ ਦਾ ਜਾਇਜ਼ਾ ਲਿਆ। ਜਿਥੇ ਕਈ ਪਿੰਡਾਂ ਦੇ ਕਿਸਾਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।