ਭਾਰਤੀ ਜਨਤਾ ਪਾਰਟੀ ਨੇ 4 ਰਾਜਾਂ ਦੇ ਚੋਣ ਇੰਚਾਰਜ ਕੀਤੇ ਨਿਯੁਕਤ
ਚੰਡੀਗੜ੍ਹ,8ਜੁਲਾਈ(ਵਿਸ਼ਵ ਵਾਰਤਾ)-ਭਾਜਪਾ ਨੇ ਸ਼ੁੱਕਰਵਾਰ ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਸਮੇਤ 4 ਰਾਜਾਂ ਦੇ ਚੋਣ ਇੰਚਾਰਜਾਂ ਦਾ ਐਲਾਨ ਕੀਤਾ ਹੈ। ਕੇਂਦਰੀ ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਰਾਜਸਥਾਨ, ਕੇਂਦਰੀ ਮੰਤਰੀ ਭੂਪੇਂਦਰ ਯਾਦਵ ਨੂੰ ਮੱਧ ਪ੍ਰਦੇਸ਼, ਓਪੀ ਮਾਥੁਰ ਨੂੰ ਛੱਤੀਸਗੜ੍ਹ ਅਤੇ ਪ੍ਰਕਾਸ਼ ਜਾਵੜੇਕਰ ਨੂੰ ਤੇਲੰਗਾਨਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪਾਰਟੀ ਨੇ ਇਨ੍ਹਾਂ ਸੂਬਿਆਂ ਦੇ ਸਹਿ-ਇੰਚਾਰਜ ਵੀ ਨਿਯੁਕਤ ਕੀਤੇ ਹਨ। ਰਾਜਸਥਾਨ ਵਿੱਚ ਜੋਸ਼ੀ ਦੇ ਨਾਲ ਨਿਤਿਨ ਪਟੇਲ ਅਤੇ ਕੁਲਦੀਪ ਬਿਸ਼ਨੋਈ ਨੂੰ ਸਹਿ ਇੰਚਾਰਜ ਬਣਾਇਆ ਗਿਆ ਹੈ। ਮੱਧ ਪ੍ਰਦੇਸ਼ ਵਿੱਚ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੂੰ ਛੱਤੀਸਗੜ੍ਹ ਦੇ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੁਨੀਲ ਬਾਂਸਲ ਨੂੰ ਤੇਲੰਗਾਨਾ ਵਿੱਚ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਗੌਰਤਲਬ ਹੈ ਕਿ ਇਨ੍ਹਾਂ ਚਾਰ ਰਾਜਾਂ ਵਿੱਚ ਇਸ ਸਾਲ ਦੇ ਅੰਤ ਤੱਕ ਵਿਧਾਨ ਸਭਾ ਚੋਣਾਂ ਹੋਣੀਆਂ ਹਨ।























