ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਗ੍ਰਿਫਤਾਰ
ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 9 ਜੁਲਾਈ 2023 (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਸਾਲ 2016 ਤੋਂ 2022 ਦੇ ਸਮੇਂ ਦੌਰਾਨ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।























