• ‘ਘਰ-ਘਰ ਰੁਜ਼ਗਾਰ’ ਪ੍ਰੋਗਰਾਮ ਤਹਿਤ 400 ਹੋਰ ਖੇਤੀਬਾੜੀ ਅਫਸਰਾਂ ਦੀ ਭਰਤੀ ਛੇਤੀ
ਚੰਡੀਗੜ•, 13 ਜੂਨ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਭਰਤੀ ਕੀਤੇ 139 ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਵਿੱਚੋਂ ਸੱਤ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ•ਾਂ ਨੇ 400 ਹੋਰ ਖੇਤੀਬਾੜੀ ਵਿਕਾਸ ਅਫਸਰ ਭਰਤੀ ਕਰਨ ਦਾ ਐਲਾਨ ਕੀਤਾ।
ਅੱਜ ਬਾਅਦ ਦੁਪਹਿਰ ਇੱਥੇ ਮੁੱਖ ਮੰਤਰੀ ਨਿਵਾਸ ‘ਤੇ ਨਵੇਂ ਖੇਤੀਬਾੜੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ 400 ਹੋਰ ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਭਰੀਆਂ ਜਾਣਗੀਆਂ। ਉਨ•ਾਂ ਕਿਹਾ ਕਿ ਨੌਜਵਾਨ ਲੜਕੇ-ਲੜਕੀਆਂ ਦੇ ਨਵੇਂ ਬੈਚ ਨਾਲ ਖੇਤੀਬਾੜੀ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ ਜਿਸ ਨਾਲ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਵਿੱਢੇ ਪ੍ਰੋਗਰਾਮਾਂ ਤੇ ਸਕੀਮਾਂ ਦਾ ਹੋਰ ਪਾਸਾਰ ਕਰਨ ਵਿੱਚ ਸਹਾਇਤਾ ਮਿਲੇਗੀ।
ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਪ੍ਰਤੀ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਤੱਕ 1.65 ਲੱਖ ਕਿਸਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਉਨ•ਾਂ ਕਿਹਾ ਕਿ ਸਰਕਾਰ ਨੌਕਰੀਆਂ ਦੇ ਨਵੇਂ ਮੌਕੇ ਪੈਦਾ ਕਰਨ ਲਈ ਸੁਖਾਵਾਂ ਮਾਹੌਲ ਤੇ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਪ੍ਰਤੀ ਆਪਣੀ ਸਰਕਾਰ ਦੇ ਚੋਣ ਵਾਅਦੇ ਨੂੰ ਹਰ ਹੀਲੇ ਪੂਰਾ ਕਰੇਗੀ।
ਖੇਤੀਬਾੜੀ ਅਫਸਰਾਂ ਨੂੰ ਵਧਾਈ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨ•ਾਂ ਨੂੰ ਧਰਤੀ ਹੇਠਲੇ ਪਾਣੀ ਦੇ ਬਹੁਮੁੱਲੇ ਖਜ਼ਾਨੇ ਨੂੰ ਬਚਾਉਣ ਅਤੇ ਹੋਰ ਖੇਤੀ ਮਸਲਿਆਂ ‘ਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗੂਰਕ ਕਰਨ ਲਈ ਸਮਰਪਿਤ ਭਾਵਨਾ ਨਾਲ ਜੁਟ ਜਾਣ ਦਾ ਸੱਦਾ ਦਿੱਤਾ ਹੈ।
ਨਵ-ਨਿਯੁਕਤ ਅਫਸਰਾਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਉਨ•ਾਂ ਨੂੰ ਕਿਸਾਨਾਂ ਦੀ ਭਲਾਈ ਲਈ ਪੂਰੀ ਲਗਨ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਦਾ ਸੱਦਾ ਦਿੱਤਾ। ਉਨ•ਾਂ ਕਿਹਾ ਕਿ ਖੇਤੀਬਾੜੀ ਵਿਭਾਗ ਪੇਂਡੂ ਆਰਥਿਕਤਾ ਦੀ ਰੀੜ• ਦੀ ਹੱਡੀ ਹੈ, ਜਿਸ ਕਰਕੇ ਕਿਸਾਨਾਂ ਨੂੰ ਖੇਤੀ ਖੇਤਰ ਵਿੱਚ ਨਵੀਆਂ ਤਕਨੀਕਾਂ ਬਾਰੇ ਸਹੀ ਸੇਧ ਦੀ ਜ਼ਿੰਮੇਵਾਰੀ ਖੇਤੀਬਾੜੀ ਵਿਭਾਗ ਦੇ ਮੋਢਿਆਂ ‘ਤੇ ਹੈ।
ਇਸ ਮੌਕੇ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਵਿਭਾਗ ਵਿੱਚ ਨਵ-ਨਿਯੁਕਤ 139 ਖੇਤੀਬਾੜੀ ਵਿਕਾਸ ਅਫਸਰਾਂ ਵਿੱਚੋਂ 29 ਲੜਕੀਆਂ ਨਿਯੁਕਤ ਹੋਈਆਂ ਹਨ। ਉਨ•ਾਂ ਦੱਸਿਆ ਕਿ ਇਨ•ਾਂ ਅਧਿਕਾਰੀਆਂ ਦੀ ਤਾਇਨਾਤੀ ਕਪਾਹ ਪੱਟੀ, ਪਾਸਾਰ ਸੇਵਾਵਾਂ, ਭੌਂ ਪਰਖ ਲੈਬਾਰਟਰੀਆਂ ਅਤੇ ਅਫਸਰਾਂ ਦੀ ਘਾਟ ਦਾ ਸਾਹਮਣਾ ਕਰ ਰਹੇ ਜ਼ਿਲਿ•ਆਂ ਵਿੱਚ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਇਨ•ਾਂ ਅਧਿਕਾਰੀਆਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਮੁਢਲੀ ਸਿਖਲਾਈ ਦਿੱਤੀ ਜਾਵੇਗੀ ਜਿਸ ਵਿੱਚ ਖੇਤੀਬਾੜੀ ਵਿਭਾਗ ਦੇ ਐਕਟਾਂ ਤੇ ਕਾਨੂੰਨਾਂ ਸਬੰਧੀ ਵਿਸਥਾਰਤ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਇਹ ਅਧਿਕਾਰੀ ਖੇਤੀਬਾੜੀ ਸਬੰਧੀ ਕਾਨੂੰਨਾਂ ਤੇ ਸਕੀਮਾਂ ਨੂੰ ਸਹੀ ਢੰਗ ਨਾਲ ਫੀਲਡ ਵਿੱਚ ਲਾਗੂ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਮੁਹੱਈਆ ਕਰਵਾ ਸਕਣ।
ਇਸ ਮੌਕੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਪ੍ਰਮੁੱਖ ਸਕੱਤਰ ਵਿੱਤ ਅਨੁਰਿਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਾਇਰੈਕਟਰ ਖੇਤੀਬਾੜੀ ਜਸਬੀਰ ਸਿੰਘ ਬੈਂਸ ਹਾਜ਼ਰ ਸਨ।
ਸਾਬਕਾ ਕੇਂਦਰੀ ਮੰਤਰੀ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਦੇਹਾਂਤ
ਸਾਬਕਾ ਕੇਂਦਰੀ ਮੰਤਰੀ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਦੇਹਾਂਤ ਚੰਡੀਗੜ੍ਹ,29 ਅਪ੍ਰੈਲ(ਵਿਸ਼ਵ ਵਾਰਤਾ) ਚਾਮਰਾਜਨਗਰ ਦੇ ਸੰਸਦ ਮੈਂਬਰ, ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ...