ਪਾਕਿਸਤਾਨ ‘ਚ ਹਿੰਦੂ ਮੰਦਰ ‘ਤੇ ਰਾਕੇਟ ਲਾਂਚਰ ਨਾਲ ਹਮਲਾ

0
206

ਪਾਕਿਸਤਾਨ ‘ਚ ਹਿੰਦੂ ਮੰਦਰ ‘ਤੇ ਰਾਕੇਟ ਲਾਂਚਰ ਨਾਲ ਹਮਲਾ

ਚੰਡੀਗੜ੍ਹ,17ਜੁਲਾਈ(ਵਿਸ਼ਵ ਵਾਰਤਾ)- ਪਾਕਿਸਤਾਨ ‘ਚ ਸਿੰਧ ਦੇ ਕਾਸ਼ਮੋਰ ‘ਚ ਐਤਵਾਰ ਨੂੰ ਇਕ ਹਿੰਦੂ ਮੰਦਰ ‘ਤੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ। ਹਮਲਾਵਰਾਂ ਨੇ ਮੰਦਰ ਅਤੇ ਆਸਪਾਸ ਦੇ ਹਿੰਦੂ ਭਾਈਚਾਰੇ ਦੇ ਘਰਾਂ ‘ਤੇ ਵੀ ਅੰਨ੍ਹੇਵਾਹ ਗੋਲੀਆਂ ਚਲਾਈਆਂ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪੁਲਿਸ ਮੌਕੇ ’ਤੇ ਪਹੁੰਚ ਗਈ। ਉਦੋਂ ਤੱਕ ਹਮਲਾਵਰ ਫਰਾਰ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਨੂੰ ਹੋਏ ਹਮਲੇ ਦੌਰਾਨ ਮੰਦਰ ਬੰਦ ਸੀ, ਇਸ ਲਈ ਜ਼ਿਆਦਾ ਨੁਕਸਾਨ ਨਹੀਂ ਹੋਇਆ। ਪੁਲਿਸ ਵੱਲੋਂ ਕੀਤੀ ਜਾਂਚ ਮੁਤਾਬਕ ਹਮਲਾਵਰ 8 ਤੋਂ 9 ਲੋਕ ਸਨ। ਪੁਲਿਸ ਵੱਲੋਂ ਇਨ੍ਹਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿੱਚ ਦੋ ਦਿਨਾਂ ‘ਚ ਹਿੰਦੂ ਮੰਦਰ ਵਿੱਚ ਭੰਨਤੋੜ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਕਰਾਚੀ ‘ਚ ਸ਼ੁੱਕਰਵਾਰ ਰਾਤ ਨੂੰ 150 ਸਾਲ ਪੁਰਾਣੇ ਹਿੰਦੂ ਮੰਦਰ ਨੂੰ ਢਾਹ ਦਿੱਤਾ ਗਿਆ ਸੀ। ਸਥਾਨਕ ਲੋਕਾਂ ਨੇ ਦੱਸਿਆ ਕਿ ਰਾਤ ਨੂੰ ਮਾਰੀ ਮਾਤਾ ਮੰਦਰ ‘ਤੇ ਬੁਲਡੋਜ਼ਰ ਚਲਾਇਆ ਗਿਆ।