ਕਾਂਗਰਸ ਦੇ ਸੀਨੀਅਰ ਨੇਤਾ ਦਾ ਦਿਹਾਂਤ
ਚੰਡੀਗੜ੍ਹ,18ਜੁਲਾਈ(ਵਿਸ਼ਵ ਵਾਰਤਾ)- ਕੇਰਲ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਓਮਨ ਚਾਂਡੀ ਦਾ ਮੰਗਲਵਾਰ ਸਵੇਰੇ ਦਿਹਾਂਤ ਹੋ ਗਿਆ ਹੈ। ਉਹਨਾਂ ਦੇ ਪੁੱਤਰ ਨੇ ਉਨ੍ਹਾਂ ਦੀ ਮੌਤ ਦੀ ਸੂਚਨਾ ਦਿੱਤੀ ਹੈ। ਉਨ੍ਹਾਂ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਖ਼ਰਾਬ ਸੀ। ਮਿਲੀ ਜਾਣਕਾਰੀ ਅਨੁਸਾਰ ਉਹਨਾਂ ਨੂੰ ਗਲੇ ਨਾਲ ਸਬੰਧਤ ਬੀਮਾਰੀ ਸੀ। ਦੱਸ ਦਈਏ ਕਿ ਉਹ ਦੋ ਵਾਰ ਕੇਰਲ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।























