ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੱਦੀ ਅਹਿਮ ਮੀਟਿੰਗ
ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਸੂਬੇ ਵਿੱਚ ਵੱਡੇ ਪੱਧਰ ‘ਤੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜੰਗਲਾਤ ਵਿਭਾਗ ਨਾਲ ਇੱਕ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਦਫ਼ਤਰ ਵਿੱਚ ਹੋਵੇਗੀ। ਜੰਗਲਾਤ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਮਿਲ ਕੇ ਇਸ ਮੁਹਿੰਮ ਨੂੰ ਚਲਾਉਣਗੇ। ਇਸ ਦੇ ਨਾਲ ਹੀ ਮਨਰੇਗਾ ਤਹਿਤ ਇਸ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਚਲਾਇਆ ਜਾਵੇਗਾ।























