ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦਾ ਕਰਨਗੇ ਦੌਰਾ
ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ ਜਾ ਰਹੇ ਹਨ, ਜਿੱਥੇ ਉਹ ਇਕ ਸਮਾਗਮ ‘ਚ ਸ਼ਿਰਕਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਕਾਰਗਿਲ ਵਿਜੇ ਦਿਵਸ ਮੌਕੇ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜ਼ੀਅਮ ਦਾ ਦੌਰਾ ਕਰਨਗੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਸਮਾਗਮ ਤੋਂ ਬਾਅਦ ਸੀ.ਐਮ ਮਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵੀ ਅਹਿਮ ਮੀਟਿੰਗ ਕਰਨਗੇ।























