ਭਾਰਤ ਬਨਾਮ ਵੈਸਟਇੰਡੀਜ਼ ਪਹਿਲਾ ਵਨਡੇ
ਪੜ੍ਹੋ, ਭਾਰਤ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ,27ਜੁਲਾਈ(ਵਿਸ਼ਵ ਵਾਰਤਾ)- ਦੋ ਮੈਚਾਂ ਦੀ ਟੈਸਟ ਸੀਰੀਜ਼ ਤੋਂ ਬਾਅਦ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਬਾਰਬਾਡੋਸ ਦੇ ਕੇਨਸਿੰਗਟਨ ਓਵਲ ਵਿੱਚ ਭਾਰਤੀ ਸਮੇਂ ਮੁਤਾਬਕ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਭਾਰਤ ਨੇ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਹੈ।
ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ
ਭਾਰਤ – ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਮੁਕੇਸ਼ ਕੁਮਾਰ, ਕੁਲਦੀਪ ਯਾਦਵ ਅਤੇ ਉਮਰਾਨ ਮਲਿਕ।
ਵੈਸਟ ਇੰਡੀਜ਼ – ਬ੍ਰੈਂਡਨ ਕਿੰਗ, ਕਾਇਲ ਮੇਅਰਸ, ਸ਼ਾਈ ਹੋਪ (ਸੀ), ਸ਼ਿਮਰੋਨ ਹੇਟਮਾਇਰ, ਅਲੀਕ ਅਥਾਨਾਜ਼, ਰੋਵਮੈਨ ਪਾਵੇਲ, ਰੋਮਾਰੀਓ ਸ਼ੈਫਰਡ, ਡੋਮਿਨਿਕ ਡਰੇਕਸ, ਜੇਡੇਨ ਸੀਲਜ਼, ਗੁਦਾਕੇਸ਼ ਮੋਟੀ।