
ਚੰਡੀਗੜ 16 ਜੂਨ (ਵਿਸ਼ਵ ਵਾਰਤਾ) – ਪੰਜਾਬ ਵਿਚ ਅੱਜ ਹੋਈ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਅਤੇ ਧੂੜ ਤੋਂ ਵੱਡੀ ਰਾਹਤ ਮਿਲੀ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਮੇਤ ਹਰਿਆਣਾ ਤੇ ਦਿੱਲੀ ਵਿਚ ਧੂੜ ਕਾਰਨ ਲੋਕਾਂ ਨੂੰ ਸਾਹ ਲੈਣਾ ਔਖਾ ਹੋਇਆ ਪਿਆ ਸੀ।
ਇਸ ਦੌਰਾਨ ਅੱਜ ਹੋਈ ਬਾਰਿਸ਼ ਨਾਲ ਮੌਸਮ ਸਾਫ ਹੋ ਗਿਆ ਤੇ ਗਰਮੀ ਤੋਂ ਵੀ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।
ਕਿਸਾਨਾਂ ਦੇ ਚਿਹਰੇ ਖਿੜੇ

ਇਸ ਬਾਰਿਸ਼ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ ਕਿਉਂਕਿ 20 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਣ ਜਾ ਰਹੀ ਹੈ। ਇਸ ਬਾਰਿਸ਼ ਨਾਲ ਖੇਤਾਂ ਨੂੰ ਭਰਪੂਰ ਪਾਣੀ ਮਿਲਿਆ ਹੈ।
ਚੰਡੀਗੜ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ

ਇਸ ਦੌਰਾਨ ਬਾਰਿਸ਼ ਨਾਲ ਧੂੜ ਕਾਫੀ ਹੱਦ ਤਕ ਹਟ ਗਈ ਹੈ ਜਿਸ ਨਾਲ ਚੰਡੀਗੜ ਹਵਾਈ ਅੱਡੇ ਤੋਂ ਉਡਾਣਾਂ ਮੁੜ ਤੋਂ ਸ਼ੁਰੂ ਹੋ ਗਈਆਂ ਹਨ। ਕੱਲ ਮੌਸਮ ਖਰਾਬ ਹੋਣ ਕਾਰਨ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਸੀ।
ਤੂਫਾਨ ਨੇ ਪਹੁੰਚਾਇਆ ਨੁਕਸਾਨ

ਇਸ ਦੌਰਾਨ ਬੀਤੀ ਰਾਤ ਸੂਬੇ ਦੇ ਕਈ ਇਲਾਕਿਆਂ ਵਿਚ ਆਏ ਭਾਰੀ ਤੂਫਾਨ ਕਾਰਨ ਕਈ ਦਰਖਤ ਡਿੱਗ ਗਏ।






















