• Latest
  • Trending
ਸੁਖਪਾਲ ਖਹਿਰਾ ਨੇ 2020 ਰਿਫਰੈਂਡਮ ਬਾਰੇ ਦਿੱਤਾ ਸਪਸ਼ਟੀਕਰਨ

ਸੁਖਪਾਲ ਖਹਿਰਾ ਨੇ 2020 ਰਿਫਰੈਂਡਮ ਬਾਰੇ ਦਿੱਤਾ ਸਪਸ਼ਟੀਕਰਨ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

35 minutes ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

44 minutes ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

2 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

2 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

2 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

2 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

2 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

3 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

4 hours ago
Hindi News
English News
Wednesday, November 11, 2026
No Result
View All Result
18 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਪਾਲ ਖਹਿਰਾ ਨੇ 2020 ਰਿਫਰੈਂਡਮ ਬਾਰੇ ਦਿੱਤਾ ਸਪਸ਼ਟੀਕਰਨ

June 16, 2018
in ਪੰਜਾਬ
ਸੁਖਪਾਲ ਖਹਿਰਾ ਨੇ 2020 ਰਿਫਰੈਂਡਮ ਬਾਰੇ ਦਿੱਤਾ ਸਪਸ਼ਟੀਕਰਨ

ਸੁਖਪਾਲ ਖਹਿਰਾ ਨੇ 2020 ਰਿਫਰੈਂਡਮ ਬਾਰੇ ਦਿੱਤਾ ਸਪਸ਼ਟੀਕਰਨ

ਚੰਡੀਗੜ 16 ਜੂਨ (ਵਿਸ਼ਵ ਵਾਰਤਾ) – ਸਿੱਖਾਂ ਦੇ ਵੱਖਰੇ ਰਾਜ ਦੀ ਮੰਗ ਵਾਲੇ 2020 ਰਿਫਰੈਂਡਮ ਦਾ ਹਮਾਇਤੀ ਹੋਣ ਵਾਲੀਆਂ ਕੁਝ ਬੋਗਸ ਖਬਰਾਂ ਬਾਰੇ ਸਪੱਸ਼ਟੀਕਰਨ ਦਿੰਦੇ ਹੋਏ ਵਿਰੋਧੀ ਧਿਰ ਦੇ ਨੇਤਾ ਖਹਿਰਾ ਨੇ ਕਿਹਾ ਕਿ ਭਾਂਵੇ ਉਹਨਾਂ ਨੇ ਕਦੇ ਵੀ ਇਸ ਦਾ ਸਮਰਥਨ ਨਹੀਂ ਕੀਤਾ ਪਰੰਤੂ ਉਹ ਸਵੀਕਾਰ ਕਰਨ ਤੋਂ ਵੀ ਨਹੀਂ ਝਿਜਕਦੇ ਕਿ ਇਹ ਬਟਵਾਰੇ ਤੋਂ ਬਾਅਦ ਦੀਆਂ ਕੇਂਦਰੀ ਸਰਕਾਰਾਂ ਦੇ ਸਿੱਖਾਂ ਪ੍ਰਤੀ ਪੱਖਪਾਤ ਅਤੇ ਵਿਤਕਰੇ ਦਾ ਨਤੀਜਾ ਹੈ।
ਵਿਰੋਧੀ ਧਿਰ ਦੇ ਨੇਤਾ ਖਹਿਰਾ ਨੇ ਸਭਨਾਂ ਨੂੰ ਯਾਦ ਦਿਵਾਇਆ ਕਿ ਇਹ ਸਿੱਖਾਂ ਅਤੇ ਪੰਜਾਬੀਆਂ ਦੀਆਂ ਮਹਾਨ ਕੁਰਬਾਨੀਆਂ ਦਾ ਹੀ ਨਤੀਜਾ ਹੈ ਕਿ ਭਾਰਤ ਨੇ ਅਜ਼ਾਦੀ ਪ੍ਰਾਪਤ ਕੀਤੀ। ਭਾਂਵੇ ਕਿ ਬਰਤਾਨਵੀ ਸਰਕਾਰ ਨੇ ਸਿੱਖਾਂ ਨੂੰ ਇੱਕ ਵੱਖਰੇ ਪੂਰਨ ਰਾਜ ਦੀ ਪੇਸ਼ਕਸ਼ ਕੀਤੀ ਸੀ ਪਰ ਫਿਰ ਵੀ ਉਹਨਾਂ ਨੇ ਭਾਰਤ ਦਾ ਹਿੱਸਾ ਬਣਨ ਦਾ ਫੈਸਲਾ ਕੀਤਾ। ਉਹਨਾਂ ਕਿਹਾ ਕਿ ਇਹ ਤੱਥ ਹੈ ਕਿ ਬਟਵਾਰੇ ਦੀ ਸੱਭ ਤੋਂ ਵੱਡਾ ਸੰਤਾਪ ਸਿੱਖਾਂ ਨੇ ਝੱਲਿਆ ਜਦ ਉਹਨਾਂ ਨੂੰ ਪੂਰੀ ਤਰਾਂ ਨਾਲ ਉਜੜ ਕੇ ਭਾਰਤ ਆੁaਣਾ ਪਿਆ।
ਖਹਿਰਾ ਨੇ ਕਿਹਾ ਕਿ ਸਿੱਖਾਂ ਨੂੰ ਸੱਭ ਤੋਂ ਪਹਿਲਾਂ ਝਟਕਾ ਲੰਗੜੇ ਪੰਜਾਬੀ ਸੂਬੇ ਦੇ ਰੂਪ ਵਿੱਚ ਮਿਲਿਆ ਹਾਲਾਂਕਿ ਭਾਰਤ ਦੇ ਸਾਰੇ ਰਾਜਾਂ ਨੂੰ ਭਾਸ਼ਾਈ ਆਧਾਰ ਉੱਪਰ ਪੁਨਰਗਠਿਤ ਕੀਤਾ ਗਿਆ ਸੀ ਪਰੰਤੂ ਸਿੱਖਾਂ ਨੂੰ ਪੰਜਾਬੀ ਬੋਲਦਾ ਸੂਬਾ ਹਾਸਿਲ ਕਰਨ ਲਈ ੧੯੬੬ ਵਿੱਚ ਮੋਰਚਾ ਲਗਾਉਣਾ ਪਿਆ ਸੀ ਪਰ ਫਿਰ ਵੀ ਅਨੇਕਾਂ ਪੰਜਾਬੀ ਬੋਲਦੇ ਇਲਾਕੇ ਬਾਹਰ ਰਹਿ ਗਏ। ਖਹਿਰਾ ਨੇ ਕਿਹਾ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੂੰ ਬਿਨਾਂ ਕਿਸੇ ਵੀ ਸੰਘਰਸ਼ ਜਾਂ ਕੋਸ਼ਿਸ਼ ਤੋਂ ਪੰਜਾਬ ਦੇ ਮੁਕਾਬਲੇ ਜਿਆਦਾ ਫਾਇਦਾ ਮਿਲਿਆ।
ਖਹਿਰਾ ਨੇ ਕਿਹਾ ਕਿ ਦੂਸਰਾ ਝਟਕਾ ਸਾਡੇ ਦਰਿਆਈ ਪਾਣੀਆਂ ਦੀ ਪੱਖਪਾਤੀ ਵੰਡ ਦੇ ਰੂਪ ਵਿੱਚ ਆਇਆ ਜਦ ਸਾਡੇ ਪਾਣੀ ਰਾਜਸਥਾਨ ਅਤੇ ਹਰਿਆਣਾ ਨੂੰ ਰਿਪੇਰੀਅਨ ਕਾਨੂੰਨ ਦੇ ਸਿਧਾਂਤਾਂ ਦੇ ਵਿਰੁੱਧ ਅਤੇ ਪੁਨਰਗਠਨ ਐਕਟ ਦੇ ਸੈਕਸ਼ਨ ੭੮, ੭੯ ਅਤੇ ੮੦ ਦੀ ਉਲੰਘਣਾ ਕਰਕੇ ਗਲਤ ਢੰਗ ਨਾਲ ਦਿੱਤੇ ਗਏ।
ਖਹਿਰਾ ਨੇ ਕਿਹਾ ਕਿ ਸਿੱਖਾਂ ਨੂੰ ਸੱਭ ਤੋਂ ਵੱਡਾ ਝਟਕਾ ਦਰਬਾਰ ਸਾਹਿਬ ਉੱਪਰ ਹਮਲੇ ਦੇ ਰੂਪ ਵਿੱਚ ਦਿੱਤਾ ਗਿਆ ਜੋ ਕਿ ਆਪ੍ਰੇਸ਼ਨ ਬਲਿਊ ਸਟਾਰ ਨਾਲ ਜਾਣਿਆ ਜਾਂਦਾ ਹੈ ਅਤੇ ਜਿਸ ਵਿੱਚ ਅਕਾਲ ਤਖਤ ਸਾਹਿਬ ਨੂੰ ਤਬਾਹ ਕਰਨ ਦੇ ਨਾਲ ਨਾਲ ਦਰਬਾਰ ਸਾਹਿਬ ਵਿਚਲੇ ਸੈਂਕੜਿਆਂ ਸ਼ਰਧਾਲੂ ਮਾਰੇ ਜਾਣ ਦੇ ਜਖਮ ਕਦੇ ਵੀ ਭਰੇ ਨਹੀਂ ਜਾ ਸਕਦੇ। ਜਿਵੇਂ ਕਿ ਦਰਬਾਰ ਸਾਹਿਬ ਉੱਪਰ ਹਮਲਾ ਕਰਕੇ ਸਿੱਖਾਂ ਨੂੰ ਖਤਮ ਕੀਤਾ ਜਾਣਾ ਹੀ ਕਾਫੀ ਨਹੀਂ ਸੀ, ਇੱਕ ਸੋਚੀ ਸਮਝੀ ਸਾਜਿਸ਼ ਤਹਿਤ ਦੇਸ਼ ਭਰ ਵਿੱਚ ਸਰਕਾਰ ਦੀ ਸ਼ਹਿ ਉੱਪਰ ੧੯੮੪ ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਹਜਾਰਾਂ ਸਿੱਖਾਂ ਨੂੰ ਕਤਲ ਕਰ ਦਿੱਤਾ ਗਿਆ। ਅੋਰਤਾਂ ਨਾਲ ਬਲਾਤਕਾਰ, ਸਾੜ ਫੂਕ, ਲੁੱਟਣ ਆਦਿ ਵਾਲੀ ਇਸ ਵੱਡੇ ਪੱਧਰ ਉੱਪਰ ਹੋਈ ਸਿੱਖਾਂ ਦੀ ਨਸਲਕੁਸ਼ੀ ਦੇ ਜਖਮ ਅੱਜ ਵੀ ਹਰੇ ਹਨ ਅਤੇ ਕਦੇ ਵੀ ਭੁਲਾਏ ਨਹੀਂ ਜਾ ਸਕਦੇ। ਖਹਿਰਾ ਨੇ ਕਿਹਾ ਕਿ ਤ੍ਰਾਸਦੀ ਵਾਲੀ ਗੱਲ ਇਹ ਹੈ ਕਿ ਨਸਲਕੁਸ਼ੀ ਦੇ ੩੪ ਸਾਲ ਬੀਤ ਜਾਣ ਤੋਂ ਬਾਅਦ ਵੀ ਸਿੱਖਾਂ ਨੂੰ ਕੋਈ ਇਨਸਾਫ ਨਹੀਂ ਮਿਲਿਆ।
ਖਹਿਰਾ ਨੇ ਕਿਹਾ ਕਿ ਇੱਕ ਕੋਮ ਵਜੋਂ ਸਿੱਖਾਂ ਉੱਪਰ ਹੋਏ ਉਪਰੋਕਤ ਅਣਮਨੁੱਖੀ ਅੱਤਿਆਚਾਰ ਤੋਂ ਇਲਾਵਾ ਹੋਰ ਵੀ ਕਈ ਪੱਖਪਾਤੀ ਕਦਮ ਹਨ ਜਿਵੇਂ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਹਜਾਰਾਂ ਸਿੱਖਾਂ ਨੂੰ ਕਾਲੀ ਸੂਚੀ ਵਿੱਚ ਪਾਉਣਾ, ੩੪ ਸਾਲ ਪਹਿਲਾਂ ਆਪ੍ਰੇਸ਼ਨ ਬਲਿਊ ਸਟਾਰ ਦੋਰਾਨ ਸਿੱਖ ਰੈਫਰੈਂਸ ਲਾਈਬਰੇਰੀ ਵਿੱਚੋਂ ਫੋਜ ਵੱਲੋਂ ਲੈ ਜਾਏ ਗਏ ਬੇਸ਼ਕੀਮਤੀ ਦਸਤਾਵੇਜ਼ ਆਦਿ ਵਾਪਿਸ ਨਾ ਕਰਨਾ ਸਿੱਖਾਂ ਨੂੰ ਹਮੇਸ਼ਾਂ ਪੀੜਤ ਕਰ ਰਹੇ ਹਨ।
ਖਹਿਰਾ ਨੇ ਕਿਹਾ ਕਿ ਭਾਂਵੇ ਕਿ ਮੈਂ ੨੦੨੦ ਰਿਫਰੈਂਡਮ ਦਾ ਹਮਾਇਤੀ ਨਹੀਂ ਹਾਂ ਪਰੰਤੂ ਸਿੱਖਾਂ ਪ੍ਰਤੀ ਪੱਖਪਾਤ ਦੀ ਇਸ ਨਿਰੰਤਰ ਨੀਤੀ ਦਾ ਨਤੀਜਾ ਹੀ ਹੈ ਕਿ ਸਿੱਖ ਅੱਜ ਆਪਣੇ ਲਈ ਵੱਖਰੇ ਅਜਾਦ ਰਾਜ ਦੀ ਮੰਗ ਕਰਨ ਲਈ ਮਜਬੂਰ ਹੋ ਗਏ ਹਨ। ਇਸ ਲਈ ਉਹਨਾਂ ਕਿਹਾ ਕਿ ਇਹ ਉਹਨਾਂ ਦੀ ਪੁਖਤਾ ਸੋਚ ਹੈ ਕਿ ਭਾਰਤ ਸਰਕਾਰ ਨੂੰ ਆਪਣੀਆਂ ਸਿੱਖ ਵਿਰੋਧੀ ਨੀਤੀਆਂ ਉੱਪਰ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਸਿੱਖਾਂ ਦੇ ਗੰਭੀਰ ਜਖਮਾਂ ਉੱਪਰ ਮਰਹਮ ਲਗਾਉਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਸੁਖਬੀਰ ਅਤੇ ਮਜੀਠੀਆ ਵਰਗੇ ਨਵੇਂ ਬਰਾਂਡ ਦੇ ਅਕਾਲੀਆਂ ਉੱਪਰ ਵਰਦੇ ਹੋਏ ਖਹਿਰਾ ਨੇ ਕਿਹਾ ਕਿ ਉਹਨਾਂ ਵਿਰੁੱਧ ਕੋਈ ਬਿਆਨ ਦੇਣ ਤੋਂ ਪਹਿਲਾਂ ਉਹਨਾਂ ਨੂੰ ਆਪਣੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਭੂਮਿਕਾ ਦੀ ਘੋਖ ਕਰਨੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਬਾਦਲ ਨੇ ਨਾ ਸਿਰਫ ੧੯੭੨ ਵਿੱਚ ਅਸਲ ਆਨੰਦਪੁਰ ਸਾਹਿਬ ਮਤੇ ਉੱਪਰ ਹਸਤਾਖਰ ਕੀਤੇ ਸਨ ਬਲਕਿ ੧੯੮੩ ਵਿੱਚ ਸੰਸਦ ਦੇ ਸਾਹਮਣੇ ਭਾਰਤ ਦੇ ਸੰਵਿਧਾਨ ਦੀਆਂ ਕਾਪੀਆਂ ਵੀ ਸਾੜੀਆਂ ਸਨ। ਖਹਿਰਾ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਹੋਏ ਹਮਲੇ ਦਾ ਬਦਲਾ ਲੈਣ ਲਈ ਦਰਬਾਰ ਸਾਹਿਬ ਵੱਲ ਕੂਚ ਕਰਨ ਲਈ ਸਿੱਖ ਫੋਜੀ ਅਫਸਰਾਂ ਅਤੇ ਜਵਾਨਾਂ ਨੂੰ ਆਪਣੀਆਂ ਬੈਰਕਾਂ ਤੋੜਣ ਲਈ ਉਕਸਾਉਣ ਦੇ ਵੀ ਬਾਦਲ ਜਿੰਮੇਵਾਰ ਹਨ।
ਖਹਿਰਾ ਨੇ ਨਵੀਂ ਬਣੀ ਅਕਾਲੀ ਜੋੜੀ ਨੂੰ ਇਹ ਵੀ ਯਾਦ ਦਿਵਾਇਆ ਕਿ ੧੯੯੨ ਵਿੱਚ ਦਿੱਲੀ ਵਿਖੇ ਸੁੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਬੋਤਰਸ ਬੋਤਰਸ ਘਲੀ ਨੂੰ ਐਸ.ਐਸ. ਮਾਨ ਦੀ ਅਗਵਾਈ ਵਿੱਚ ਮਿਲਣ ਵਾਲੇ ਵਫਦ ਦਾ ਵੀ ਬਾਦਲ ਹਿੱਸਾ ਸਨ ਜਿਸ ਨੇ ਕਿ “Right to self determination for Sikhs” ਦੀ ਮੰਗ ਕੀਤੀ ਸੀ ਜੋ ਕਿ ੨੦੨੦ ਰਿਫਰੈਂਡਮ ਦੇ ਸਮਾਨ ਹੈ। ਇਸ ਲਈ ਖਹਿਰਾ ਨੇ ਨਵੇਂ ਅਕਾਲੀਆਂ ਨੂੰ ਸਲਾਹ ਦਿੱਤੀ ਕਿ ਉਹਨਾਂ ਉੱਪਰ ਉਂਗਲੀ ਉਠਾਉਣ ਤੋਂ ਪਹਿਲਾਂ ਉਹ ਸੀਨੀਅਰ ਬਾਦਲ ਨੂੰ ਦੇਸ਼ ਵਿਰੋਧੀ ਕੰਮਾਂ ਲਈ ਮੁਆਫੀ ਮੰਗਣ ਲਈ ਆਖਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

280 ਕਰੋੜ ਰੁਪਏ ਦੇ ਬੈਂਕ ਘੁਟਾਲੇ ਮਾਮਲੇ ਵਿੱਚ ED ਵੱਲੋਂ ਸੂਬੇ ‘ਚ ਚਾਰ ਥਾਵਾਂ ‘ਤੇ ਛਾਪੇਮਾਰੀ

280 ਕਰੋੜ ਰੁਪਏ ਦੇ ਬੈਂਕ ਘੁਟਾਲੇ ਮਾਮਲੇ ਵਿੱਚ ED ਵੱਲੋਂ ਸੂਬੇ ‘ਚ ਚਾਰ ਥਾਵਾਂ ‘ਤੇ ਛਾਪੇਮਾਰੀ

by Navjot
2 weeks ago
0

  ਕੋਲਕਾਤਾ, 30 ਅਕਤੂਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 