ਚੰਡੀਗੜ/ ਫ਼ਿਰੋਜ਼ਪੁਰ 18 ਜੂਨ 2018 (ਵਿਸ਼ਵ ਵਾਰਤਾ) ਸੈਰ ਸਪਾਟਾ ਵਿਭਾਗ ਵੱਲੋਂ ਸੂਬੇ ਵਿੱਚ ਸੈਰ ਸਪਾਟਾ ਉਦਯੋਗ ਨੂੰ ਵਿਕਸਿਤ ਕਰਨ, ਲੋਕਾਂ ਲਈ ਰੁਜ਼ਗਾਰ ਦੇ ਵੱਡੇ ਅਵਸਰ ਪੈਦਾ ਕਰਨ ਅਤੇ ਸੈਲਾਨੀਆਂ ਨੂੰ ਵਿਸ਼ੇਸ਼ ਸਹੂਲਤ ਮੁਹੱਈਆ ਕਰਵਾਉਣ ਲਈ ਸ਼ਹੀਦੀ ਸਮਾਰਕ ਹੁਸੈਨੀਵਾਲਾ, ਇਤਿਹਾਸਿਕ ਗੁਰਦੁਆਰਾ ਸਾਰਾਗੜੀ ਫਿਰੋਜ਼ਪੁਰ ਅਤੇ ਹਰੀਕੇ ਵੈੱਟਲੈਂਡ ਸਮੇਤ ਰਾਜ ਦੀਆਂ 30 ਦੇ ਕਰੀਬ ਇਤਿਹਾਸਿਕ ਮਹੱਤਤਾ ਵਾਲੀਆਂ ਥਾਵਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਸਰਕਾਰ ਵੱਲੋਂ ਇਸ ਪ੍ਰਾਜੈਕਟ ਤੇ 600 ਕਰੋੜ ਰੁਪਏ ਖ਼ਰਚ ਕਰਨ ਦੀ ਯੋਜਨਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਸ਼ਹੀਦ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਕੀਤਾ।
ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਸ਼ਹੀਦੀ ਸਮਾਰਕ ਹੁਸੈਨੀਵਾਲਾ ਦੀ ਮਹੱਤਤਾ ਨੂੰ ਸਮਝਦਿਆਂ ਅਤੇ ਇਸ ਇਤਿਹਾਸਿਕ ਸਥਾਨ ਤੇ ਦੇਸ਼ ਤੇ ਵਿਦੇਸ਼ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਵੱਡੀ ਯੋਜਨਾ ਉਲੀਕੀ ਗਈ ਹੈ ਜਿਸ ਤਹਿਤ ਸ਼ਹੀਦੀ ਸਮਾਰਕ ਅਤੇ ਇਤਿਹਾਸਿਕ ਗੁਰਦੁਆਰਾ ਸਾਰਾਗੜ•ੀ ਦੇ ਵਿਕਾਸ ਤੇ ਅਤੇ ਇਸ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਿਤ ਕਰਨ ਤੇ 10 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ। ਇਸ ਤਹਿਤ ਸ਼ਹੀਦੀ ਸਮਾਰਕ ਦਾ ਜਿੱਥੇ ਕਾਇਆ ਕਲਕ ਕੀਤਾ ਜਾਵੇਗਾ ਉੱਥੇ ਹੀ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਲੇਜ਼ਰ ਸ਼ੋਅ ਰੈਸਟੋਰੈਂਟ, ਲੈਂਡ ਸਕੀਪਿੰਗ ਪਖਾਨੇ ਸਮੇਤ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨਾ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰ ਤੋਂ ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਵੱਲੋਂ ਉਨ•ਾਂ ਦੇ ਵਿਭਾਗ ਨੂੰ ਇਨ•ਾਂ ਥਾਵਾਂ ਦੇ ਵਿਕਾਸ ਲਈ ਜੋ-ਜੋ ਤਜਵੀਜ਼ ਭੇਜੀ ਗਈ ਹੈ ਉਸ ਨੂੰ ਪੂਰਾ ਕੀਤਾ ਜਾਵੇਗਾ। ਉਨਾ ਕਿਹਾ ਕਿ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੇ ਇਤਿਹਾਸਿਕ ਗੁਰਦੁਆਰਾ ਸਾਰਾਗੜੀ ਸਾਹਿਬ ਸਾਡੀ ਆਸਥਾ ਦਾ ਕੇਂਦਰ ਹਨ ਤੇ ਇਸ ਦੇ ਵਿਕਾਸ ਤੇ ਇਸ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਦੇ ਕੇ ਵਿਕਸਿਤ ਕੀਤਾ ਜਾਵੇਗਾ।
ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਹਰੀਕੇ ਵੈੱਟਲੈਂਡ ਦਾ ਵੀ ਦੌਰਾ ਕੀਤਾ। ਉਨਾ ਕਿਹਾ ਕਿ ਹਰੀਕੇ ਵੈੱਟਲੈਂਡ ਨੂੰ ਵਿਸ਼ਵ ਪੱਧਰ ਸੈਲਾਨੀ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ ਅਤੇ ਜੰਗਲਾਤ ਤੇ ਸਿੰਚਾਈ ਵਿਭਾਗ ਨਾਲ ਸਲਾਹ ਮਸ਼ਵਰਾ ਕਰਕੇ ਇੱਥੇ ਸੈਲਾਨੀਆਂ ਲਈ ਮੋਟਰ ਬੋਟ, ਕਿਸ਼ਤੀਆਂ, ਰੈਸਟੋਰੈਂਟ, ਟੈਂਟਸ ਵਾਲੇ ਹੋਟਲ ਅਤੇ ਪੂਰੇ ਏਰੀਏ ਨੂੰ ਵਾਤਾਵਰਨ ਪੱਖੀ ਬਣਾਇਆ ਜਾਵੇਗਾ ਤਾਂ ਜੋ ਦੇਸ਼ ਵਿਦੇਸ਼ ਤੋਂ ਸੈਲਾਨੀ ਇੱਥੇ ਪਹੁੰਚ ਸਕਣ। ਉਨਾ ਇਹ ਵੀ ਦੱਸਿਆ ਕਿ ਹਰੀਕੇ ਹੈੱਡ ਵਰਕਸ ਤੋਂ ਨਿਕਲਦੀਆਂ ਨਹਿਰਾਂ ਸਰਹਿੰਦ ਫੀਡਰ ਤੇ ਫ਼ਿਰੋਜ਼ਪੁਰ ਤੇ ਤੈਰਨ ਵਾਲੇ ਰੈਸਟੋਰੈਂਟ ਬਣਾਏ ਜਾਣਗੇ। ਉਨਾ ਕਿਹਾ ਕਿ ਫ਼ਿਰੋਜ਼ਪੁਰ ਜ਼ਿਲਾ ਨਾਲ ਸਬੰਧਿਤ ਇਨਾ ਇਤਿਹਾਸਿਕ ਅਤੇ ਸੈਲਾਨੀ ਮਹੱਤਤਾ ਵਾਲੀਆਂ ਥਾਵਾਂ ਦੀ ਕਾਇਆ ਕਲਪ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾ ਕਿਹਾ ਕਿ ਉਨਾ ਦੇ ਵਿਭਾਗਾਂ ਦਾ ਇੱਕੋ ਇੱਕ ਮਕਸਦ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ ਤੇ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨਾ ਹੈ ਜਿਸ ਨਾਲ ਜਿੱਥੇ ਰਾਜ ਵਿੱਚ ਰੁਜ਼ਗਾਰ ਦੇ ਅਵਸਰ ਪੈਦਾ ਹੋਣਗੇ ਉੱਥੇ ਹੀ ਰਾਜ ਦੀ ਤਰੱਕੀ ਤੇ ਵਿਕਾਸ ਵੀ ਸਿਖਰਾ ਤੇ ਪਹੁੰਚੇਗਾ। ਉਨਾ ਕਿਹਾ ਕਿ ਇਸ ਸਬੰਧੀ ਸਰਕਾਰ ਕੋਲ ਲੋੜੀਂਦਾ ਫੰਡ ਮੌਜੂਦ ਹੈ ਤੇ ਅਗਲੇ 3-4 ਮਹੀਨੇ ਦੇ ਅੰਦਰ ਹੀ ਉਪਰੋਕਤ ਥਾਵਾਂ ਦਾ ਮਾਸਟਰ ਪਲਾਨ ਤਿਆਰ ਕਰਕੇ ਕੰਮ ਸ਼ੁਰੂ ਹੋ ਜਾਵੇਗਾ।
ਫ਼ਿਰੋਜ਼ਪੁਰ ਤੋਂ ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਅਤੇ ਵਿਧਾਇਕ ਸ੍ਰ. ਕੁਲਬੀਰ ਸਿੰਘ ਜ਼ੀਰਾ ਨੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਸ਼ਹੀਦੀ ਸਮਾਰਕ, ਗੁਰਦੁਆਰਾ ਸਾਰਾਗੜੀ ਅਤੇ ਹਰੀਕੇ ਵੈੱਟਲੈਂਡ ਦੇ ਵਿਕਾਸ ਲਈ ਪਾਏ ਜਾ ਰਹੇ ਯੋਗਦਾਨ ਲਈ ਉਨਾ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਸ੍ਰ. ਸਿੱਧੂ ਤੇ ਪੰਜਾਬ ਸਰਕਾਰ ਦੇ ਇਨਾ ਉਪਰਾਲਿਆਂ ਨਾਲ ਸੂਬੇ ਵਿੱਚ ਸੈਲਾਨੀ ਵੱਡੀ ਪੱਧਰ ਤੇ ਆਉਣਗੇ ਤੇ ਲੋਕਾਂ ਲਈ ਰੁਜ਼ਗਾਰ ਦੇ ਸਾਧਨ ਵਧਣਗੇ ਤੇ ਦੇਸ਼ ਵਿਦੇਸ਼ ਦੇ ਲੋਕ ਆਪਣੇ ਇਤਿਹਾਸਿਕ ਵਿਰਸੇ ਤੋਂ ਜਾਣੂ ਹੋਣਗੇ।
ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ, ਵਿਭਾਗ ਦੇ ਸਕੱਤਰ ਸ੍ਰੀ. ਵਿਕਾਸ ਪ੍ਰਤਾਪ, ਡਾਇਰੈਕਟਰ ਸ੍ਰੀ. ਸ਼ਿਵ ਦੁਲਾਰ ਸਿੰਘ ਢਿੱਲੋਂ, ਸ੍ਰੀ. ਸੁਮੇਰ ਸਿੰਘ ਗੁਰਜਰ ਕਮਿਸ਼ਨਰ ਫ਼ਿਰੋਜ਼ਪੁਰ/ਫ਼ਰੀਦਕੋਟ ਡਵੀਜ਼ਨ, ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ, ਸ੍ਰ. ਚਮਕੌਰ ਸਿੰਘ ਢੀਂਡਸਾ ਪ੍ਰਧਾਨ ਜ਼ਿਲ•ਾ ਕਾਂਗਰਸ ਕਮੇਟੀ, ਸ੍ਰੀ. ਅਮਿੱਤ ਗੁਪਤਾ ਐੱਸ.ਡੀ.ਐੱਮ. ਜ਼ੀਰਾ, ਸ੍ਰ. ਚਰਨਦੀਪ ਸਿੰਘ ਐੱਸ.ਡੀ.ਐੱਮ. ਗੁਰੂਹਰਸਹਾਏ, ਸ੍ਰੀ. ਬਿੱਟੂ ਸਾਂਘਾ, ਸ੍ਰ. ਬਲਵੀਰ ਸਿੰਘ ਬਾਠ, ਦਲਜੀਤ ਸਿੰਘ ਦੁਲਚੀ ਕੇ, ਐਡਵੋਕੇਟ ਗੁਲਸ਼ਨ ਮੌਂਗਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਵੀ ਹਾਜ਼ਰ ਸਨ।
ਲੋਕ ਸਭਾ ਚੋਣਾ 2024 – ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ
ਲੋਕ ਸਭਾ ਚੋਣਾ 2024 -ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਮਾਲੇਰਕੋਟਲਾ 02 ਮਈ (ਵਿਸ਼ਵ ਵਾਰਤਾ):- ਜ਼ਿਲ੍ਹੇ ਮਾਲੇਰਕੋਟਲਾ ਅਧੀਨ ਲੋਕ ਸਭਾ ਹਲਕਾ 08 ਫਤਹਿਗੜ੍ਹ ਸਾਹਿਬ (ਅਸੈਂਬਲੀ ਸੈਗਮੈਂਟ 106 ਅਮਰਗੜ੍ਹ) ਅਤੇ ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ...